ਅਕਾਦਮੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕੀਤਾ ਜਾਵੇਗਾ ਸਨਮਾਨ ਸਮਾਗਮ: ਸਰਬਜੀਤ ਸਿੰਘ
ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ 26 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਸਨਮਾਨ ਸਮਾਗਮ ਅਕਾਦਮੀ ਦੇ 72ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕੀਤਾ ਜਾਵੇਗਾ। ਸਰਬਜੀਤ ਸਿੰਘ ਨੇ ਦੱਸਿਆ ਕਿ ਅਕਾਦਮੀ ਦੀ ਸਥਾਪਨਾ 24 ਅਕਤੂਬਰ 1954 ਨੂੰ...
ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ 26 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਸਨਮਾਨ ਸਮਾਗਮ ਅਕਾਦਮੀ ਦੇ 72ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕੀਤਾ ਜਾਵੇਗਾ। ਸਰਬਜੀਤ ਸਿੰਘ ਨੇ ਦੱਸਿਆ ਕਿ ਅਕਾਦਮੀ ਦੀ ਸਥਾਪਨਾ 24 ਅਕਤੂਬਰ 1954 ਨੂੰ ਹੋਈ ਸੀ। ਇਸ ਦੇ ਸੰਸਥਾਪਕ ਪ੍ਰਧਾਨ ਪ੍ਰਸਿੱਧ ਵਿਦਵਾਨ ਭਾਈ ਜੋਧ ਸਿੰਘ ਅਤੇ ਜਨਰਲ ਸਕੱਤਰ ਡਾ. ਸ਼ੇਰ ਸਿੰਘ ਸਨ। ਸਮੇਂ-ਸਮੇਂ ’ਤੇ ਸਾਰੇ ਪੰਜਾਬੀਆਂ ਦੇ ਸਹਿਯੋਗ ਨਾਲ ਇਸ ਨੇ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ 71 ਸਾਲ ਪੂਰੇ ਕਰ ਲਏ ਹਨ। ਇਸ ਵਾਰ 12 ਉੱਘੇ ਸਾਹਿਤਕਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਡਾ. ਐੱਸ ਐੱਸ ਜੌਹਲ ਕਰਨਗੇ। ਅੱਜ ਸਥਾਪਨਾ ਦਿਵਸ ਤੇ ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਅਗਵਾਈ ਵਿੱਚ ਪੰਜਾਬੀ ਭਵਨ ਵਿੱਚ ਸਮਾਗਮ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ। ਜਿਸ ਵਿਚ ਸਾਬਕਾ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਕੈਲੇ, ਮੀਤ ਪ੍ਰਧਾਨ ਗੁਰਚਰਨ ਕੌਰ ਕੋਚਰ, ਸਕੱਤਰ ਸਾਹਿਤਕ ਸਰਗਰਮੀਆਂ ਡਾ.ਹਰੀ ਸਿੰਘ ਜਾਚਕ ਕੇ. ਸਾਧੂ ਸਿੰਘ ਅਤੇ ਮੀਤ ਅਨਮੋਲ ਸ਼ਾਮਲ ਹੋਏ। ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਕਾਦਮੀ ਦੀ ਸਥਾਪਨਾ ਤੋਂ ਲੈ ਕੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਡਾ.ਹਰੀ ਸਿੰਘ ਜਾਚਕ ਅਕਾਡਮੀ ਦਾ ਇਤਿਹਾਸ ਤਿਆਰ ਕਰ ਰਹੇ ਹਨ ਅਤੇ ਇਹ ਜਲਦੀ ਹੀ ਪੁਸਤਕ ਰੂਪ ਵਿਚ ਰੀਲੀਜ਼ ਕੀਤਾ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ 72ਵੇਂ ਸਥਾਪਨਾ ਦਿਵਸ ਨੂੰ ਮੁੱਖ ਰੱਖਦੇ ਹੋਏ 26 ਅਕਤੂਬਰ ਨੂੰ ਅਕਾਡਮੀ ਵਲੋਂ ਸਨਮਾਨ ਸਮਾਗਮ ਹੋ ਰਿਹਾ ਹੈ ਜਿਸ ਵਿੱਚ ਨਾਮਵਰ ਸਾਹਿਤਕਾਰਾਂ ਤੇ ਵਿਦਵਾਨਾਂ ਨੂੰ ਅਕਾਡਮੀ ਵਲੋਂ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।

