ਪੱਤਰ ਪ੍ਰੇਰਕ
ਰਾਏਕੋਟ, 4 ਅਪਰੈਲ
ਸਥਾਨਕ ਬਰਨਾਲਾ ਰੋਡ ’ਤੇ ਪੈਂਦੀ ਡਰੇਨ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਗੰਦੇ ਪਾਣੀ ਵਿੱਚ ਤੈਰਦੀ ਮਿਲੀ ਹੈ। ਇਸ ਸਬੰਧੀ ਕੁਝ ਵਿਅਕਤੀਆਂ ਨੇ ਪੁਲੀਸ ਨੂੰ ਸੂਚਨਾ ਦਿੱਤੀ ਤਾਂ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਡਰੇਨ ਵਿਚੋਂ ਬਾਹਰ ਕਢਵਾਇਆ।
ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਬਰਨਾਲਾ ਰੋਡ ਤੋਂ ਲੰਘਦੀ ਡਰੇਨ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਲਾਸ਼ ਨੂੰ ਸੁਧਾਰ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਤਾਂ ਜੋ ਇਸ ਦੀ ਪਛਾਣ ਹੋ ਸਕੇ। ਇਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।