ਅਨਾਮਿਕਾ ’ਵਰਸਿਟੀ ਵਿੱਚੋਂ ਦੋਇਮ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਕਾਮ ਸਮੈਸਟਰ ਛੇਵਾਂ ਦੇ ਨਤੀਜੇ ਵਿੱਚ ਸਰਕਾਰੀ ਕਾਲਜ ਲੁਧਿਆਣਾ (ਈਸਟ) ਦੀਆਂ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਬਹੁਤ ਵਧੀਆ ਰਹੀ ਹੈ। ਕਾਲਜ ਵਿਦਿਆਰਥਣ ਅਨਾਮਿਕਾ ਕਾਲੜਾ ਨੇ 86.37 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਯੂਨੀਵਰਸਟੀ ਵਿੱਚੋਂ ਦੂਜਾ ਅਤੇ ਕਾਲਜ ਵਿੱਚੋਂ...
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਕਾਮ ਸਮੈਸਟਰ ਛੇਵਾਂ ਦੇ ਨਤੀਜੇ ਵਿੱਚ ਸਰਕਾਰੀ ਕਾਲਜ ਲੁਧਿਆਣਾ (ਈਸਟ) ਦੀਆਂ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਬਹੁਤ ਵਧੀਆ ਰਹੀ ਹੈ। ਕਾਲਜ ਵਿਦਿਆਰਥਣ ਅਨਾਮਿਕਾ ਕਾਲੜਾ ਨੇ 86.37 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਯੂਨੀਵਰਸਟੀ ਵਿੱਚੋਂ ਦੂਜਾ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥਣ ਰੀਆ ਰਾਣਾ ਨੇ 82.83 ਫ਼ੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਦੂਜਾ ਅਤੇ ਖੁਸ਼ੀ ਤਿਵਾੜੀ ਨੇ 82.08 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਸੁਮਨ ਲਤਾ ਨੇ ਵਿਦਿਆਰਥਣਾਂ ਅਤੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰੀਤ ਕਮਲ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਵਾਈਸ ਪ੍ਰਿੰਸੀਪਲ ਪ੍ਰੋ. ਬਿਨੀਤਾ ਝਾਂਜੀ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।
Advertisement
Advertisement