ਮੀਂਹ ਦੇ ਬਾਵਜੂਦ ਸੰਘਰਸ਼ ਮੋਰਚੇ ’ਚ ਗਰਜਿਆ ਅੰਨਦਾਤਾ

ਮੀਂਹ ਦੇ ਬਾਵਜੂਦ ਸੰਘਰਸ਼ ਮੋਰਚੇ ’ਚ ਗਰਜਿਆ ਅੰਨਦਾਤਾ

ਜਗਰਾਉਂ ਸੰਘਰਸ਼ ਮੋਰਚੇ ’ਚ ਸ਼ਾਮਲ ਕਿਸਾਨ।

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 28 ਜੁਲਾਈ

ਇਥੇ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਦੇ 301ਵੇਂ ਦਿਨ ਮੀਂਹ ਦੇ ਬਾਵਜੂਦ ਕਿਸਾਨਾਂ ਨੇ ਖੇਤੀ ਕਾਨੂੰਨਾਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਗਾਏ। ਸਭ ਤੋਂ ਪਹਿਲਾਂ ਗਦਰ ਪਾਰਟੀ ਦੇ ਯੋਧੇ ਕਿਸਾਨੀ ਦੇ ਮੁਕਤੀ ਘੋਲ ਦੇ ਨਾਇਕ ਸ਼ਹੀਦ ਬਾਬਾ ਬੂਝਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਬੀਤੇ ਦਿਨੀਂ ਟਿਕਰੀ ਬਾਰਡਰ ’ਤੇ ਕਿਸਾਨ ਆਗੂ ਰੁਲਦੂ ਸਿੰਘ ਦੇ ਟੈਂਟ ’ਤੇ ਹਮਲਾ ਕਰਨ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਕਿਸਾਨ ਆਗੂ ਕੁਲਵਿੰਦਰ ਸਿੰਘ ਢੋਲਣ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈ਼ਸਲੇ ਮੁਤਾਬਕ ਪਿੰਡਾਂ ’ਚ ਭਾਜਪਾ ਆਗੂਆਂ ਦਾ ਦਾਖਲਾ ਬੰਦ ਹੈ ਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਇਕੱਠੇ ਹੋ ਕੇ ਉਨ੍ਹਾਂ ਦੀਆਂ ਨੀਤੀਆਂ ਤੇ ਅਮਲ ਬਾਰੇ ਸਵਾਲ ਜਵਾਬ ਕਰਕੇ ਨਿਰਉੱਤਰ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਨਹੀਂ ਲੈ ਲਏ ਜਾਂਦੇ, ਉਦੋਂ ਤੱਕ ਪੂਰੇ ਸੂਬੇ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਵਿੱਚ ਆਉਣ ਵਾਲੇ ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਡੱਟਵਾਂ ਵਿਰੋਧ ਕੀਤਾ ਜਾਵੇਗਾ। ਇਸ ਸਮੇਂ ਧਰਨਾਕਾਰੀਆਂ ਨੇ ਮੋਰਚੇ ’ਚ ਨਵੇਂ ਨਾਅਰੇ ਗੁੰਜਾਏ।

ਪਿੰਡ ਗੁੜੇ ਵਿੱਚ ਹੋਈ ਮੀਟਿੰਗ ’ਚ ਹਾਜ਼ਰ ਕਿਸਾਨ। -ਫੋਟੋ: ਸ਼ੇਤਰਾ

ਕਿਸਾਨ ਸੰਸਦ ਤੇ ਦਿੱਲੀ ਮੋਰਚੇ ’ਚ ਜਾਣ ਬਾਰੇ ਲਾਮਬੰਦੀ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਜੰਤਰ-ਮੰਤਰ ਦਿੱਲੀ ਵਿੱਚ ਚੱਲ ਰਹੀ ਕਿਸਾਨ ਸੰਸਦ ਅਤੇ ਦਿੱਲੀ ਦੀਆਂ ਬਰੂਹਾਂ ’ਤੇ ਚੱਲਦੇ ਸੰਘਰਸ਼ ’ਚ ਸ਼ਮੂਲੀਅਤ ਲਈ ਇਲਾਕੇ ਦੇ ਪਿੰਡਾ ’ਚ ਲਾਮਬੰਦੀ ਕੀਤੀ ਜਾ ਰਹੀ ਹੈ। ਚੌਕੀਮਾਨ, ਗੁੜੇ, ਸਵੱਦੀ, ਭਰੋਵਾਲ ਸਮੇਤ ਹੋਰਨਾਂ ਪਿੰਡਾਂ ’ਚ ਮੀਟਿੰਗਾਂ ਕਰਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਵੱਡੀ ਗਿਣਤੀ ’ਚ ਦਿੱਲੀ ਚੱਲਣ ਲਈ ਤਿਆਰ ਕੀਤਾ। ਕਾਮਾਗਾਟਾਮਾਰੂ ਯਾਦਗਾਰ ਕਮੇਟੀ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਸਤਨਾਮ ਸਿੰਘ ਮੋਰਕਰੀਮਾ, ਆਤਮਾ ਸਿੰਘ ਬੋਪਾਰਾਏ ਅਤੇ ਅਵਤਾਰ ਸਿੰਘ ਰਸੂਲਪੁਰ ਸਮੇਤ ਹੋਰਨਾਂ ਨੇ ਇਸ ਸਮੇਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ’ਚੋਂ ਕਿਸਾਨਾਂ ਨੇ 30 ਜੁਲਾਈ ਨੂੰ ਕਿਸਾਨ ਸੰਸਦ ’ਚ ਸ਼ਮੂਲੀਅਤ ਕਰਨੀ ਹੈ। ਇਸ ਲਈ ਉਸ ਦਿਨ ਕਿਸਾਨ ਸੰਸਦ ਤੋਂ ਇਲਾਵਾ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਸੰਘਰਸ਼ ’ਚ ਸ਼ਮੂਲੀਅਤ ਲਈ ਵੱਡੀ ਗਿਣਤੀ ’ਚ ਕਿਸਾਨ ਤੇ ਮਜ਼ਦੂਰ ਪਹੁੰਚਣਗੇ। ਇਨ੍ਹਾਂ ਪਿੰਡਾਂ ’ਚ ਮੀਟਿੰਗਾਂ ਦੌਰਾਨ ਕਿਸਾਨਾਂ ਨੇ ਭਰੋਸਾ ਦਿੱਤਾ ਕਿ ਹਰ ਪਿੰਡ ’ਚੋਂ ਵੱਡੇ ਜਥੇ ਦਿੱਲੀ ਪਹੁੰਚਣਗੇ। ਇਨ੍ਹਾਂ ਆਗੂਆਂ ਨੇ ਚੌਕੀਮਾਨ ਟੌਲ ’ਤੇ ਚੱਲਦੇ ਧਰਨੇ ਨੂੰ ਵੀ ਸੰਬੋਧਨ ਕੀਤਾ। ਇਸ ਸਮੇਂ ਜਸਵੰਤ ਸਿੰਘ ਮਾਨ, ਬਲਵਿੰਦਰ ਸਿੰਘ ਕੋਠੇ ਹਾਂਸ ਤੇ ਰਣਜੋਧ ਸਿੰਘ ਜੱਗਾ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All