ਨਗਰ ਕੀਰਤਨ ਦੌਰਾਨ ਅੰਨਦਾਤਾ ਦੀ ਹਮਾਇਤ

ਨਗਰ ਕੀਰਤਨ ਦੌਰਾਨ ਅੰਨਦਾਤਾ ਦੀ ਹਮਾਇਤ

ਨਗਰ ਕੀਰਤਨ ਵਿੱਚ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਔਰਤਾਂ ਤੇ ਬੱਚੇ।

ਗਗਨਦੀਪ ਅਰੋੜਾ

ਲੁਧਿਆਣਾ, 19 ਜਨਵਰੀ

ਸਨਅਤੀ ਸ਼ਹਿਰ ਵਿਚ ਲੋਕ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੂਰਬ ਸਬੰਧੀ ਕੱਢੇ ਗਏ ਨਗਰ ਕੀਰਤਨ ਵਿੱਚ ਲੋਕ ਕਿਸਾਨਾਂ ਨੂੰ ਸਮਰਥਨ ਦੇਣ ਦੀ ਅਪੀਲ ਕਰ ਰਹੇ ਹਨ। ਸ਼ਹਿਰ ਵਿਚ ਕੱਢੇ ਗਏ ਨਗਰ ਕੀਰਤਨ ਦੌਰਾਨ ਔਰਤਾਂ ਤੇ ਬੱਚਿਆਂ ਨੇ ਹੱਕਾਂ ਵਿੱਚ ਪੋਸਟਰ ਫੜ ਕੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ ਵੱਲੋਂ ਨਗਰ ਕੀਰਤਨ ਕੱਢੇ ਗਏ ਹਨ, ਜਿਨ੍ਹਾਂ ਵਿਚ ਕਿਸਾਨਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਸ਼ਹਿਰ ਵਿਚ ਨਗਰ ਕੀਰਤਨ ਦੌਰਾਨ ਔਰਤਾਂ ਤੇ ਬੱਚਿਆਂ ਵੱਲੋਂ ‘ਸਪੋਰਟ ਫਾਰ ਫਾਰਮਰ’, ‘ਨੋ ਫਾਰਮਰ, ਨੋ ਫੂਡ’ ਦੇ ਪੋਸਟਰ ਫੜੇ ਹੋਏ ਸਨ।

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਵਿੱਚ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਰਣਜੀਤ ਸਿੰਘ ਮੰਗਲੀ, ਮੈਨੇਜਰ ਸਰਬਦਿਆਲ ਸਿੰਘ, ਹਲਕਾ ਮੁੱਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ, ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਤੇ ਕ੍ਰਿਪਾਨ ਭੇਟ ਸਾਹਿਬ ਦੇ ਦਰਸ਼ਨ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਇਸ ਤੋਂ ਇਲਾਵਾ ਨਗਰ ਕੀਰਤਨ ’ਚ ਮਾਤਾ ਹਰਦੇਈ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ।

ਲੁਧਿਆਣਾ (ਗੁਰਿੰਦਰ ਸਿੰਘ): ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਅੰਮ੍ਰਿਤ ਰਸ ਕੀਰਤਨ ਦਰਬਾਰ ਕਰਵਾਇਆ ਗਿਆ ਅਤੇ ਨਿਸ਼ਚੈ ਕੀਰਤਨ ਕੌਂਸਲ ਦੇ ਕੀਰਤਨੀ ਜੱਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਭਾਈ ਪ੍ਰਭਦੀਪ ਸਿੰਘ (ਅੰਮ੍ਰਿਤਸਰ ਵਾਲੇ), ਭਾਈ ਜਸਵਿੰਦਰ ਸਿੰਘ (ਅੰਮ੍ਰਿਤਸਰ ਵਾਲੇ) ਤੇ ਭਾਈ ਸਤਵਿੰਦਰ ਸਿੰਘ (ਮਾਛੀਵਾੜਾ ਸਾਹਿਬ ਵਾਲੇ) ਨੇ ਵੀ ਹਾਜ਼ਰੀ ਲਵਾਈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਸ਼ਪਾਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਦੇ ਉਪਦੇਸ਼ਾਂ ਤੋਂ ਸੇਧ ਲੈ ਕੇ ਆਪਣਾ ਜੀਵਨ ਗੁਰਮਤਿ ਅਨੁਸਾਰ ਜਿਉਣ ਦੀ ਪ੍ਰੇਰਨਾ ਦਿੱਤੀ। ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਕਿਸਾਨ ਮੋਰਚੇ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All