DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Anganwadi Employees Union: ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ

ਆਂਗਣਵਾੜੀ ਮੁਲਾਜ਼ਮ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅੱਜ ਲੁਧਿਆਣਾ ਵਿੱਚ ਹੋਈ। ਇਸ ਵਿੱਚ ਵੱਡੀ ਗਿਣਤੀ ਆਂਗਣਵਾੜੀ ਵਰਕਰਾਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਕਨਵੈਨਸ਼ਨ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਨੇ ਕੀਤੀ। ਇਸ ਕਨਵੈਨਸ਼ਨ ਵਿੱਚ ਆਂਗਣਵਾੜੀ ਮੁਲਾਜ਼ਮਾਂ/ ਵਰਕਰਾਂ ਨਾਲ ਜੁੜੀਆਂ ਅਹਿਮ...

  • fb
  • twitter
  • whatsapp
  • whatsapp
featured-img featured-img
ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਕਨਵੈਨਸ਼ਨ ਵਿੱਚ ਹਾਜ਼ਰ ਆਗੂ ਅਤੇ ਮੁਲਾਜ਼ਮ।
Advertisement

ਆਂਗਣਵਾੜੀ ਮੁਲਾਜ਼ਮ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅੱਜ ਲੁਧਿਆਣਾ ਵਿੱਚ ਹੋਈ। ਇਸ ਵਿੱਚ ਵੱਡੀ ਗਿਣਤੀ ਆਂਗਣਵਾੜੀ ਵਰਕਰਾਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਕਨਵੈਨਸ਼ਨ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਨੇ ਕੀਤੀ। ਇਸ ਕਨਵੈਨਸ਼ਨ ਵਿੱਚ ਆਂਗਣਵਾੜੀ ਮੁਲਾਜ਼ਮਾਂ/ ਵਰਕਰਾਂ ਨਾਲ ਜੁੜੀਆਂ ਅਹਿਮ ਮੰਗਾਂ ’ਤੇ ਵਿਚਾਰਾਂ ਕੀਤੀਆਂ ਗਈਆਂ।

ਕਨਵੈਨਸ਼ਨ ਦੌਰਾਨ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮ/ ਵਰਕਰਾਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਇਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਵਾਰ-ਵਾਰ ਟਾਲ-ਮਟੋਲ ਕੀਤੀ ਜਾ ਰਹੀ ਹੈ ਜਿਸ ਕਰ ਕੇ ਸਮੂਹ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਆਂਗਣਵਾੜੀ ਮੁਲਾਜ਼ਮਾਂ/ ਵਰਕਰਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ 2 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਨੂੰ ਸਫਲ ਬਣਾਉਣ ਲਈ ਲੁਧਿਆਣਾ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਆਂਗਣਵਾੜੀ ਵਰਕਰ ਅਤੇ ਹੈਲਪਰ ਸੰਗਰੂਰ ਪਹੁੰਚਣਗੇ। ਆਂਗਣਵਾੜੀ ਵਰਕਰਾਂ/ ਹੈਲਪਰਾਂ ਵੱਲੋਂ ਮਾਣ ਭੱਤੇ ਨੂੰ ਦੁੱਗਣਾ ਕਰਨ, ਅਦਾਲਤ ਦੇ ਫ਼ੈਸਲੇ ਅਨੁਸਾਰ ਗ੍ਰੈਚੁਟੀ ਦਾ ਲਾਭ ਤੁਰੰਤ ਦੇਣ, ਆਂਗਣਵਾੜੀ ਵਰਕਰਾਂ ਵਿੱਚੋਂ ਹੀ ਸੁਪਰਵਾਈਜ਼ਰਾਂ ਦੀਆਂ ਤਰੱਕੀਆਂ ਕਰਨ, ਆਂਗਣਵਾੜੀ ਵਰਕਰਾਂ/ਹੈਲਪਰਾਂ ਲਈ 5 ਲੱਖ ਰੁਪਏ ਦੀ ਗ੍ਰੈਚੁਟੀ ਲਾਗੂ ਕਰਨ, ਐਕਸ-ਗ੍ਰੇਸੀਆ ਦੀ ਰਕਮ 5 ਲੱਖ ਕਰਨ, ਵਾਧੂ ਅਤੇ ਗ਼ੈਰ-ਵਿਭਾਗੀ ਕੰਮ ਲੈਣਾ ਬੰਦ ਕਰਨ, ਆਂਗਣਵਾੜੀ ਕੇਂਦਰਾਂ ਦੇ ਕੰਮ ਲਈ ਲੋੜੀਂਦੇ ਸਾਧਨ ਅਤੇ ਸਟਾਫ ਮੁਹੱਈਆ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Advertisement

ਇਸ ਮੌਕੇ ਮਨਜੀਤ ਕੌਰ ਮਾਛੀਵਾੜਾ, ਕਮਲਜੀਤ ਕੌਰ, ਦਲਜੀਤ ਕੌਰ, ਸ਼ੈਲੀ, ਰਜਨੀ, ਕਮਲਾ, ਹਰਜਿੰਦਰ ਕੌਰ, ਪਰਮਜੀਤ ਕੌਰ, ਚਨਜੀਤ ਕੌਰ ਹਾਜ਼ਰ ਸਨ।

Advertisement

Advertisement
×