ਆਂਗਣਵਾੜੀ ਯੂਨੀਅਨ ਵੱਲੋਂ ਲਾਠੀਚਾਰਜ ਦੀ ਨਿਖੇਧੀ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬਸ, ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਛੁਡਾਉਣ ਅਤੇ ਕਿਲੋਮੀਟਰ ਬੱਸਾਂ ਦੇ ਟੈਂਡਰ ਖੋਲ੍ਹਣ ਵਿਰੁੱਧ ਧਰਨਾ ਦੇ ਰਹੇ ਮੁਲਾਜ਼ਮਾਂ ’ਤੇ ਲਾਠੀਚਾਰਜ...
Advertisement
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬਸ, ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਛੁਡਾਉਣ ਅਤੇ ਕਿਲੋਮੀਟਰ ਬੱਸਾਂ ਦੇ ਟੈਂਡਰ ਖੋਲ੍ਹਣ ਵਿਰੁੱਧ ਧਰਨਾ ਦੇ ਰਹੇ ਮੁਲਾਜ਼ਮਾਂ ’ਤੇ ਲਾਠੀਚਾਰਜ ਕਰਨ ਦੀ ਯੂਨੀਅਨ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੀ ਆਰ ਟੀ ਸੀ ਅਤੇ ਪਨਬਸ ਵਿੱਚ ਕਿਲੋਮੀਟਰ ਸਕੀਮ ਤਹਿਤ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ, ਲੋਕਾਂ ਦੀ ਲੋੜ ਅਨੁਸਾਰ ਨਵੀਆਂ ਬੱਸਾਂ ਨਾਲ ਫਲੀਟ ਦਾ ਵਾਧਾ ਕੀਤਾ ਜਾਵੇ ਅਤੇ ਟਰੇਡ ਯੂਨੀਅਨਲਹਿਰ ਨੂੰ ਕੁਚਲਣ ਦੀ ਨੀਤੀ ਨੂੰ ਛੱਡ ਕੇ ਗ੍ਰਿਫ਼ਤਾਰ ਮੁਲਾਜ਼ਮ ਆਗੂਆਂ ਨੂੰ ਰਿਹਾਅ ਕੀਤਾ ਜਾਵੇ। ਆਂਗਣਵਾੜੀ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਦਮਨ ਬੰਦ ਨਾ ਹੋਇਆ ਤਾਂ ਉਹ ਵੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਅਤੇ ਜਿੱਤ ਤੱਕ ਲੈ ਕੇ ਜਾਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ।
Advertisement
Advertisement
