ਆਂਗਣਵਾੜੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਭੜਾਸ ਕੱਢੀ : The Tribune India

ਆਂਗਣਵਾੜੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਭੜਾਸ ਕੱਢੀ

ਆਂਗਣਵਾੜੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਭੜਾਸ ਕੱਢੀ

ਕਾਨੂੰਨਗੋ ਗੁਰਦੇਵ ਸਿੰਘ ਨੂੰ ਮੰਗ ਪੱਤਰ ਸੌਂਪ ਰਹੇ ਆਂਗਣਵਾੜੀ ਯੂਨੀਅਨ ਦੇ ਮੈਂਬਰ।

ਚਰਨਜੀਤ ਸਿੰਘ ਢਿੱਲੋਂ

ਜਗਰਾਉਂ, 2 ਅਕਤੂਬਰ

ਆਲ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ’ਤੇ ਬਲਾਕ ਸਿੱਧਵਾਂ ਬੇਟ ਨਾਲ ਸਬੰਧਤ ਮੁਲਾਜ਼ਮਾਂ ਅਤੇ ਵਰਕਰਾਂ ਨੇ ਸੂਬਾ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਏ। ਉਨ੍ਹਾਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਰੋਸ ਮਾਰਚ ਕੱਢਦਿਆਂ ਸੂਬਾ ਸਰਕਾਰ ਖਿਲਾਫ਼ ਰੱਜ ਕੇ ਭੜਾਸ ਕੱਢਦਿਆਂ ਆਪਣੀਆਂ ਮੰਗਾਂ ਨਾਲ ਲੈੱਸ ਇੱਕ ਮੰਗ ਪੱਤਰ ਪ੍ਰਸ਼ਾਸਨ ਨੂੰ ਸੌਂਪਿਆ। ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਗੁਰਅੰਮ੍ਰਿਤ ਕੌਰ ਅਤੇ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਕਸਬੇ ’ਚ ਰੋਸ ਮਾਰਚ ਕੱਢਦਿਆਂ ਵਰਕਰਾਂ ਨੇ 2 ਅਕਤੂਬਰ 1975 ਨੂੰ ਸ਼ੁਰੂ ਹੋਈ ਸਕੀਮ ਦਾ ਹਵਾਲਾ ਦਿੰਦਿਆਂ ਤੱਤਕਾਲੀ ਅਤੇ ਮੌਜੂਦਾ ਸਰਕਾਰਾਂ ਤੇ ਮੁਲਾਜ਼ਮਾਂ ਅਤੇ ਵਰਕਰਾਂ ਨਾਲ ਧੱਕੇਸ਼ਾਹੀ ਦੇ ਦੋਸ਼ ਲਾਏ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਦੌਰਾਨ ਵਿਭਾਗ ’ਚ ਕਰੀਬ 28 ਲੱਖ ਵਰਕਰ ਨਿਗੂਣੀਆਂ ਤਨਖਾਹਾਂ ’ਤੇ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ। ਕੇਂਦਰ ਵੱਲੋਂ 60 ਅਤੇ ਸੂਬਾ ਸਰਕਾਰ ਵੱਲੋਂ ਸਿਰਫ 40 ਪ੍ਰਤੀਸ਼ਤ ਹਿੱਸੇਦਾਰੀ ਪਾ ਕੇ ਵਿਭਾਗ ਨੂੰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਵੀ ਸਰਕਾਰੀ ਪੱਕੇ ਮੁਲਾਜ਼ਮਾਂ ਦੇ ਬਰਾਬਰ ਦੇ ਹੱਕ ਦਿੱਤੇ ਜਾਣ ਤੇ ਪਿਛਲੇ ਚਾਰ ਵਰ੍ਹਿਆਂ ਤੋਂ ਬੰਦ ਕੀਤੀ ਭਰਤੀ ਮੁੜ ਚਾਲੂ ਕੀਤੀ ਜਾਵੇ। ਰੋਸ ਰੈਲੀ ਨੂੰ ਸਰਬਜੀਤ ਵਿਰਕ, ਸਰਕਲ ਪ੍ਰਧਾਨ ਪਰਮਜੀਤ ਕੌਰ, ਭਰਪਿੰਦਰ ਕੌਰ, ਜਸਵੀਰ ਕੌਰ, ਅਮਰਜੀਤ ਕੌਰ ਅਤੇ ਖੁਸ਼ਵਿੰਦਰ ਕੌਰ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All