ਪੱਤਰ ਪ੍ਰੇਰਕ
ਮਾਛੀਵਾੜਾ, 9 ਅਕਤੂਬਰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਪੰਜਾਬ ਬਲਾਕ ਮਾਛੀਵਾੜਾ ਦੀ ਮੀਟਿੰਗ ਬਲਾਕ ਪ੍ਰਧਾਨ ਚਰਨਜੀਤ ਕੌਰ ਪੂਨੀਆਂ ਅਤੇ ਜਨਰਲ ਸਕੱਤਰ ਕੁਲਵੰਤ ਕੌਰ ਨੀਲੋਂ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਨੀਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਜਿਵੇਂ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਆਂਗਣਵਾੜੀ ਕੇਂਦਰਾਂ ’ਚ ਵਾਪਸ ਦੇਣਾ, ਮਾਣ ਭੱਤਾ 1 ਅਕਤੂਬਰ 2018 ਤੋਂ ਬਕਾਏ ਸਮੇਤ ਦੇਣਾ ਯਕੀਨੀ ਬਣਾਉਣਾ ਅਤੇ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕਰਨੀ ਆਦਿ ਨਹੀਂ ਮੰਨੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਆਂਗਣਵਾੜੀ ਯੂਨੀਅਨ ਵਲੋਂ ਹੱਕੀ ਮੰਗਾਂ ਸਬੰਧੀ 12 ਅਕਤੂਬਰ ਨੂੰ ਡਾਇਰੈਕਟੋਰੇਟ ਦਾ ਘਿਰਾਓ ਕੀਤਾ ਜਾਵੇਗਾ।