DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਂਗਣਵਾੜੀ ਵਰਕਰ ਬਜਟ ਦੀਆਂ ਕਾਪੀਆਂ ਸਾੜਨਗੇ

12 ਦੀ ਕੌਮੀ ਹੜਤਾਲ ਵਿੱਚ ਸ਼ਮੂਲੀਅਤ ਦਾ ਫ਼ੈਸਲਾ

  • fb
  • twitter
  • whatsapp
  • whatsapp
Advertisement

ਕੇਂਦਰੀ ਵਿੱਤ ਮੰਤਰੀ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ ਵਿੱਚ 26 ਲੱਖ ਆਂਗਣਵਾੜੀ ਸਮੇਤ ਇਕ ਕਰੋੜ ਸਕੀਮ ਵਰਕਰਾਂ ਦੇ ਹੱਕਾਂ ਤੇ ਸਮੱਸਿਆ ਬਾਰੇ ਚੁੱਪ ਵੱਟਣ ਦੀ ਨਿੰਦਾ ਕਰਦਿਆਂ ਸੀਟੂ ਨਾਲ ਸਬੰਧਤ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ 2-3 ਫਰਵਰੀ ਨੂੰ ਦੇਸ਼ ਭਰ ਵਿੱਚ ਬਜਟ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ, ਮਿੱਡ-ਡੇਅ ਮੀਲ ਸਕੀਮ ਅਤੇ ਨੈਸ਼ਨਲ ਹੈਲਥ ਮਿਸ਼ਨ ਵਰਗੀਆਂ ਬੁਨਿਆਦੀ ਸਮਾਜਿਕ ਸੇਵਾਵਾਂ ਦੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਦੀ ਗੁਣਵੱਤਾ ਸੁਧਾਰਨ ਲਈ ਕੋਈ ਗੰਭੀਰ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਚਾਰ ਲੇਬਰ ਕੋਡ ਰਾਹੀਂ “ਸਾਰੇ ਮਜ਼ਦੂਰਾਂ ਨੂੰ ਘੱਟੋ-ਘੱਟ ਮਜ਼ਦੂਰੀ” ਦੇਣ ਦਾ ਦਾਅਵਾ ਕਰਦੀ ਹੈ, ਪਰ ਹਕੀਕੀ ਤੌਰ ’ਤੇ ਆਂਗਣਵਾੜੀ ਵਰਕਰਾਂ ਨੂੰ ਕੇਵਲ 2700 ਅਤੇ ਆਂਗਣਵਾੜੀ ਹੈਲਪਰਾਂ ਨੂੰ ਕੇਵਲ 1350 ਰੁਪਏ ਪ੍ਰਤੀ ਮਹੀਨਾ ਹੀ ਦਿੱਤਾ ਜਾ ਰਿਹਾ ਹੈ। ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਆਸ਼ਾ ਵਰਕਰਾਂ ਨੂੰ 1200 ਰੁਪਏ, ਮਿਡ-ਡੇ ਮੀਲ ਵਰਕਰਾਂ ਨੂੰ ਕੇਵਲ 600 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2018 ਤੋਂ ਬਿਨਾਂ ਕਿਸੇ ਵਾਧੇ ਦੇ ਇਹ ਕਾਮੇ ਕੰਮ ਕਰਨ ਲਈ ਮਜਬੂਰ ਹਨ ਅਤੇ ਇਨ੍ਹਾਂ ਲਈ ਕੋਈ ਸਮਾਜਿਕ ਸੁਰੱਖਿਆ ਜਾਂ ਪੈਨਸ਼ਨ ਵੀ ਲਾਗੂ ਨਹੀਂ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ, ਆਸ਼ਾ ਵਰਕਰਾਂ, ਮਿਡ-ਡੇ ਮੀਲ ਵਰਕਰਾਂ ਸਮੇਤ ਸਾਰੇ ਸਕੀਮ ਵਰਕਰਾਂ ਨੂੰ 12 ਫਰਵਰੀ ਦੀ ਆਮ ਹੜਤਾਲ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

Advertisement
Advertisement
×