ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 3 ਦਸੰਬਰ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ ਸ਼ਿਵਪੁਰੀ ਵਿੱਚ ਹੋਈ ਜਿਸ ਵਿੱਚ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਯੂਨੀਅਨ ਨੂੰ ਮਜ਼ਬੂਤ ਕਰਨ ਹਿੱਤ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਅਮਰਜੀਤ ਸਿੰਘ ਭੱਟੀ ਨੂੰ ਕੌਮੀ ਸੀਨੀਅਰ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਦਸੰਬਰ
Advertisement
ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ ਸ਼ਿਵਪੁਰੀ ਵਿੱਚ ਹੋਈ ਜਿਸ ਵਿੱਚ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਯੂਨੀਅਨ ਨੂੰ ਮਜ਼ਬੂਤ ਕਰਨ ਹਿੱਤ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਅਮਰਜੀਤ ਸਿੰਘ ਭੱਟੀ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਜਥੇਦਾਰ ਨਿਮਾਣਾ ਨੇ ਕਿਹਾ ਕਿ ਕਿਸਾਨਾਂ,ਮਜ਼ਦੂਰਾਂ ਅਤੇ ਵਪਾਰੀਆਂ ਦੀਆਂ ਜਾਇਜ਼ ਹੱਕੀ ਮੰਗਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਭਵਿੱਖ ਵਿੱਚ ਨੋਜਵਾਨਾਂ ਦੀਆਂ ਵਡੇ ਪੱਧਰ ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਸਮੇਂ ਯੂਥ ਵਿੰਗ ਦੇ ਕੌਮੀ ਪ੍ਰਧਾਨ ਜੁਗਰਾਜ ਸਿੰਘ ਮੰਡ, ਭੁਪਿੰਦਰ ਸਿੰਘ, ਪਰਮਜੀਤ ਸਿੰਘ ਨੱਤ, ਸਰਪੰਚ ਨਿਰਮਲ ਸਿੰਘ ਬੇਰਕਲਾਂ, ਬਲਦੇਵ ਸਿੰਘ ਸੰਧੂ, ਕਰਨਦੀਪ ਸਿੰਘ ਕੱਕਾ, ਪ੍ਰਭਦੀਪ ਸਿੰਘ ਸੇਖੋਂ ਨੇ ਵੀ ਆਪਣੇ ਵਿਚਾਰ ਰੱਖੇ।
Advertisement