ਲੁਧਿਆਣਾ: ਜਵੱਦੀ ਟਕਸਾਲ ਦੇ ਬਾਨੀ ਸੰਤ ਸੁੱਚਾ ਸਿੰਘ ਦੀ 20ਵੀਂ ਬਰਸੀ 25, 26 ਅਤੇ 27 ਅਗਸਤ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਮਨਾਈ ਜਾਵੇਗੀ। ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਦੱਸਿਆ ਕਿ ਭਲਕੇ 25 ਅਗਸਤ ਨੂੰ ਅਖੰਡ ਪਾਠ ਆਰੰਭ ਹੋਵੇਗਾ। ਇਸੇ ਤਰ੍ਹਾਂ 26 ਅਗਸਤ ਨੂੰ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ 27 ਅਗਸਤ ਨੂੰ ਅਖੰਡ ਪਾਠ ਦੇ ਭੋਗ ਮਗਰੋਂ 100 ਸਿੰਘਾਂ ਦੁਆਰਾ ਤੰਤੀ ਸਾਜ਼ਾਂ ਨਾਲ ਕੀਰਤਨ ਹੋਵੇਗਾ। ਇਸੇ ਤਰ੍ਹਾਂ 25 ਅਗਸਤ ਨੂੰ ਸਵੇਰੇ 9 ਤੇ 2 ਵਜੇ ਤੱਕ ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਜਾਵੇਗਾ। ਅੱਜ ਟਕਸਾਲ ਵਿੱਚ ਗੁਰਮਤਿ ਸੰਗੀਤ ਕਲਾ ਦੀ ਸਿਖਲਾਈ ਪ੍ਰਾਪਤ ਕਰ ਰਹੇ 150 ਤੋਂ ਵੱਧ ਵਿਦਿਆਰਥੀਆਂ ਨੂੰ ਨਵੀਆਂ ਦਸਤਾਰਾਂ ਤੇ ਵਸਤਰ ਵੰਡੇ ਗਏ। -ਨਿੱਜੀ ਪੱਤਰ ਪ੍ਰੇਰਕ