ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਮਾਰਚ
ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨਿੱਜੀ ਅਕਾਲੀ ਵਰਕਰਾਂ ਨੂੰ ਕਿਹਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਵਿੱਚ ਹੋਈ ਪਾਰਟੀ ਦੀ ਹਾਰ ਨੂੰ ਚੁਣੌਤੀ ਵਜੋਂ ਲੈ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨ ਤਾਂ ਜੋ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਮੁੜ ਤੋਂ ਮਜ਼ਬੂਤ ਪੈਰਾਂ ’ਤੇ ਖੜਾ ਕੀਤਾ ਜਾ ਸਕੇ। ਜਥੇਦਾਰ ਡੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰੁਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਮਾਡਲ ਗ੍ਰਾਮ ਵਿੱਚ ਕੀਤੇ ਇਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਜਥੇਦਾਰ ਡੰਗ ਨੇ ਰਵੀ ਨਈਅਰ ਨੂੰ ਲੁਧਿਆਣਾ ਸ਼ਹਿਰੀ ਦਾ ਜਥੇਬੰਦਕ ਸਕੱਤਰ ਅਤੇ ਰਾਜਪਾਲ ਸਿੰਘ ਦਿਓਲ ਨੂੰ ਲੁਧਿਆਣਾ ਸ਼ਹਿਰੀ ਦਾ ਸਕੱਤਰ ਨਿਯੁਕਤ ਕੀਤਾ। ਇਸ ਮੌਕੇ ਰੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ ਅਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਦਾ ਯਤਨ ਕਰਦੇ ਰਹਿਣਗੇ। ਇਸ ਮੌਕੇ ਕੰਵਲਦੀਪ ਸਿੰਘ ਬਹਿਲ ਸਣੇ ਕਈ ਇਲਾਕਾ ਨਿਵਾਸੀ ਵੀ ਹਾਜ਼ਰ ਸਨ।