ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਅਗਸਤ
ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਬਿਜਲੀ ਸੋਧ ਬਿਲ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਕਿ ਇਸ ਕਾਨੂੰਨ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਯੂਨੀਅਨ ਦੀ ਅੱਜ ਇੱਥੇ ਅਵਤਾਰ ਸਿੰਘ ਮੇਹਲੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਯੂਨੀਅਨ ਦੇ ਅਹੁਦੇਦਾਰ, ਅਗਜੈਕਟਿਵ ਮੈਂਬਰਾਂ ਤੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਹਿੱਸਾ ਲਿਆ। ਜਨਰਲ ਸਕੱਤਰ ਪੰਜਾਬ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਦੀ ਆਗਿਆ ਮੰਗੀ ਗਈ ਹੈ। ਸ੍ਰੀ ਲੱਖੋਵਾਲ ਨੇ ਪ੍ਰਾਈਵੇਟ ਗੰਨਾਂ ਮਿਲਾਂ ਖ਼ਿਲਾਫ਼ ਚੱਲ ਰਹੇ ਧਰਨਿਆਂ ਦੀ ਹਮਾਇਤ ਕਰਦਿਆਂ ਸਰਕਾਰ ਤੋਂ ਕਿਸਾਨਾਂ ਦੀ ਰਕਮ ਅਦਾ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਪ੍ਰਸ਼ੋਤਮ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੀ ਵਾਪਸੀ ਸਮੇਂ ਕੀਤੇ ਵਾਅਦੇ ਤੋਂ ਭੱਜ ਕੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਹੈ।