ਕਿਸਾਨ ਵਿੰਗ ਦੀ ਨਵੀਂ ਟੀਮ ਦਾ ਐਲਾਨ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਪੁੱਜ ਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਖੰਨਾ ਕਿਸਾਨ ਵਿੰਗ ਦੀ ਨਵੀਂ ਟੀਮ ਦਾ ਐਲਾਨ ਵੀ ਕੀਤਾ ਗਿਆ,...
Advertisement
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਪੁੱਜ ਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਖੰਨਾ ਕਿਸਾਨ ਵਿੰਗ ਦੀ ਨਵੀਂ ਟੀਮ ਦਾ ਐਲਾਨ ਵੀ ਕੀਤਾ ਗਿਆ, ਜਿਸ ਵਿੱਚ ਯਾਦਵਿੰਦਰ ਸਿੰਘ ਲਿਬੜਾ ਨੂੰ ਪ੍ਰਧਾਨ ਅਤੇ ਲਖਵੀਰ ਸਿੰਘ ਗਿੱਲ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਮੰਤਰੀ ਸੌਂਦ ਨੇ ਦੋਵਾਂ ਨੂੰ ਵਧਾਈ ਦਿੱਤੀ। ਕਿਸਾਨ ਵਿੰਗ ਦੇ ਨਵੇਂ ਬਣੇ ਪ੍ਰਧਾਨ ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਮੰਤਰੀ ਤੱਕ ਪਹੁੰਚਾ ਕੇ ਹੱਲ ਕਰਾਈਆਂ ਜਾਣਗੀਆਂ।
Advertisement
Advertisement