ਰਾਮ ਗੋਪਾਲ ਰਾਏਕੋਟੀ
ਰਾਏਕੋਟ, 6 ਜੁਲਾਈ
ਸਥਾਨਕ ਜੌਹਲਾਂ ਰੋਡ ਇਲਾਕੇ ’ਚ ਪੈਂਦੇ ਵਾਰਡ ਨੰਬਰ-10 ’ਚ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਭਗਤ ਰਵਿਦਾਸ ਧਰਮਸ਼ਾਲਾ ’ਚ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ। ਇਸ ਦੌਰਾਨ ਸੰਬੋਧਨ ਕਰਦੇ ਹੋਏ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹਲਕਾ ਰਾਏਕੋਟ ’ਚ ਵੱਡੀ ਪੱਧਰ ’ਤੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਜੋ ਕਿ ਆਂਉਦੇ ਸਮੇਂ ਦੌਰਾਨ ਹੋਰ ਵੀ ਤੇਜ ਕਰ ਦਿੱਤੇ ਜਾਣਗੇ। ਇਸ ਮੀਟਿੰਗ ’ਚ ਯੂਥ ਕਾਂਗਰਸੀ ਆਗੂ ਕਾਮਿਲ ਬੋਪਾਰਾਏ ਵੀ ਹਾਜ਼ਰ ਸਨ।
ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਨੂੰ ਧਿਆਨ ਵਿੱਚ ਰੱਖਦੇ ਹੋਏ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਡਾ. ਅਮਰ ਸਿੰਘ ਨੇ ਧਰਮਸ਼ਾਲਾ ਦੇ ਨਵੀਨੀਕਰਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਮੀਟਿੰਗ ਵਿੱਚ ਠੇਕੇਦਾਰ ਮੁਖਤਿਆਰ ਸਿੰਘ, ਸੁਰਜੀਤ ਸਿੰਘ, ਦਲੀਪ ਸਿੰਘ, ਰਜਿੰਦਰ ਰਾਜੂ, ਨਰੈਣ ਦੱਤ, ਜੋਗਿੰਦਰ ਜੱਗੀ ਮੱਕੜ, ਬਲਜੀਤ ਸਿੰਘ ਹਲਵਾਰਾ, ਜਗਪ੍ਰੀਤ ਸਿੰਘ ਬੁੱਟਰ, ਬਲਜਿੰਦਰ ਸਿੰਘ ਰਿੰਪਾ, ਪਰਵਿੰਦਰ ਸਿੰਘ ਵੀ ਹਾਜ਼ਰ ਸਨ।
ਸਮੱਸਿਆਵਾਂ ਜਲਦੀ ਹੱਲ ਕਰਵਾਉਣ ਦਾ ਦਾਅਵਾ
ਇਸ ਮੌਕੇ ਵਾਰਡ ਵਾਸੀਆਂ ਵਲੋਂ ਠੇਕੇਦਾਰ ਮੁਖਤਿਆਰ ਸਿੰਘ ਦੀ ਅਗਵਾਈ ’ਚ ਵਾਰਡ ਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਡਾ. ਅਮਰ ਸਿੰਘ ਅਤੇ ਕਾਮਿਲ ਬੋਪਾਰਾਏ ਨੂੰ ਦਿੱਤਾ। ਜਿਸ ਮਗਰੋਂ ਕਾਮਿਲ ਬੋਪਾਰਾਏ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਜਲਦੀ ਕੀਤਾ ਜਾਵੇਗਾ।