ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮੀਟਿੰਗ
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ, ਪ੍ਰਧਾਨ ਅਮਰਜੀਤ ਸਿੰਘ ਬਾਲਿਓ ਦੀ ਅਗਵਾਈ ਹੇਠ ‘ਬਾਗੀ ਭਵਨ’ ਵਿੱਚ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਕਸ਼ਮੀਰ ਦੇ ਕੁਲਗਾਮ ’ਚ ਸ਼ਹੀਦ ਹੋਏ ਫੌਜੀ ਜਵਾਨਾਂ ਮਾਨੂੰਪੁਰ ਵਸਨੀਕ ਪ੍ਰਿਤਪਾਲ ਸਿੰਘ ਅਤੇ ਬਦੀਨਪੁਰ ਵਾਸੀ ਹਰਮਿੰਦਰ ਸਿੰਘ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ਸ਼ਿਵੰਦਰ ਸਿੰਘ ਸਕੱਤਰ ਨੇ ਪਿਛਲੇ ਮਹੀਨੇ ਦੀ ਰਿਪੋਰਟ ਪੜ੍ਹੀ, ਜਿਸ ਵਿੱਚ ਫਰੰਟ ਕੋਲ ਆਏ 8 ਕੇਸਾਂ ਵਿੱਚੋਂ ਛੇ ਕੇਸਾਂ ਦੇ ਨਿਪਟਾਰੇ ਸਬੰਧੀ ਪੜ੍ਹ ਕੇ ਦੱਸਿਆ ਗਿਆ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮਾ. ਪ੍ਰੇਮ ਨਾਥ, ਸੁਰਿੰਦਰ ਕੁਮਾਰ ਅੰਗਰੇਸ਼, ਪ੍ਰਿਤਪਾਲ ਸਿੰਘ ਭਗਵਾਨਪੁਰਾ, ਪ੍ਰਿਥੀਪਾਲ ਸਿੰਘ, ਕਾਮਰੇਡ ਭਜਨ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ, ਕਰਨੈਲ ਸਿੰਘ ਕੋਟਾਲਾ, ਅਵਤਾਰ ਸਿੰਘ ਝਾੜ ਸਾਹਿਬ, ਕੈਪਟਨ ਮਹਿੰਦਰ ਸਿੰਘ ਜਟਾਣਾ, ਲਖਵੀਰ ਸਿੰਘ, ਕਾਮਰੇਡ ਰਣਜੀਤ ਸਿੰਘ ਮਾਛੀਵਾੜਾ, ਤੇਜਾ ਸਿੰਘ ਭਗਵਾਨਪੁਰਾ ਆਦਿ ਹਾਜ਼ਰ ਸਨ। ਅਖੀਰ ਵਿੱਚ ਸਰਪ੍ਰਸਤ ਕਮਾਂਡੈਂਟ ਰਸਪਾਲ ਸਿੰਘ ਨੇ ਮੀਟਿੰਗ ਵਿੱਚ ਸ਼ਾਮਲ ਮੈਂਬਰਾ ਦਾ ਧੰਨਵਾਦ ਕੀਤਾ।