ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮੀਟਿੰਗ

ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਵੱਲੋਂ ਕਿਸਾਨ ਦੀ ਲੁੱਟ ਖ਼ਿਲਾਫ਼ ਕਾਰਵਾਈ ਦੀ ਮੰਗ
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮੀਟਿੰਗ ਵਿੱਚ ਹਾਜ਼ਰ ਪਤਵੰਤੇ। -ਫੋਟੋ: ਟੱਕਰ
Advertisement

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਮਾਛੀਵਾੜਾ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਵੱਖ ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਰਕਾਰ ਵਲੋਂ ਜੋ ਲੈਂਡ ਪੂਲਿੰਗ ਨੀਤੀ ਲਾਗੂ ਕੀਤੀ ਗਈ ਹੈ ਉਸ ਨੂੰ ਕਿਸਾਨਾਂ ਦੀ ਬਰਬਾਦੀ ਦੱਸਿਆ ਗਿਆ ਅਤੇ ਇਸ ਪਾਲਿਸੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕੀਤੀ ਗਈ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਕੁਝ ਕੀਟਨਾਸ਼ਕ ਦਵਾਈ ਵੇਚਣ ਵਾਲਿਆਂ ਵੱਲੋਂ ਕਿਸਾਨਾਂ ਦੀ ਚੋਰ ਮੋਰੀ ਰਾਹੀਂ ਲੁੱਟ ਕੀਤੀ ਜਾ ਰਹੀ ਹੈ ਜਿਸ ਨੂੰ ਖੇਤੀਬਾੜੀ ਵਿਭਾਗ ਤੁਰੰਤ ਰੋਕੇ।

ਮੀਟਿੰਗ ਵਿਚ ਇਹ ਮੰਗ ਵੀ ਕੀਤੀ ਗਈ ਕਿ ਸਰਕਾਰ ਮਾਛੀਵਾੜਾ-ਰੋਪੜ ਰੋਡ ’ਤੇ ਬੁੱਢੇ ਦਰਿਆ ’ਤੇ ਬਣੇ ਪੁਲ ਦੀ ਰੇਲਿੰਗ ਜੋ ਕਿ ਟੁੱਟ ਚੁੱਕੀ ਹੈ ਜਿਸ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਲਈ ਉਸ ਦੀ ਤੁਰੰਤ ਮੁਰੰਮਤ ਕੀਤੀ ਜਾਵੇ। ਇਸ ਤੋਂ ਇਲਾਵਾ ਨੂਰਪੁਰ ਰੋਡ ’ਤੇ ਬਣੀ ਪੁਲੀ ਦੀ ਖਸਤਾ ਹਾਲਤ ਕਾਰਨ ਕੋਈ ਹਾਦਸਾ ਵਾਪਰ ਸਕਦਾ ਹੈ ਜਿਸ ਪਾਸੇ ਵੀ ਧਿਆਨ ਦੇਣ ਦੀ ਲੋੜ ਹੈ। ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮੀਟਿੰਗ ਵਿਚ ਨਗਰ ਕੌਂਸਲ ਵਲੋਂ ਜੋ ਬਜ਼ਾਰ ਦੇ ਨਾਜਾਇਜ਼ ਕਬਜੇ ਹਟਾਏ ਗਏ ਹਨ ਉਸ ਦੀ ਵੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਖ਼ਸੀ ਰਾਮ, ਸੁਰਿੰਦਰ ਸਿੰਘ, ਜਗੀਰ ਸਿੰਘ, ਪ੍ਰੈੱਸ ਸਕੱਤਰ ਸੁਭਾਸ਼ ਨਾਗਪਾਲ, ਰਜਿੰਦਰ ਸਿੰਘ, ਜੋਗਿੰਦਰ ਸਿੰਘ, ਮਨਜੀਤ ਸਿੰਘ, ਬਹਾਦਰ ਸਿੰਘ, ਕਰਮਜੀਤ ਸਿੰਘ ਵੀ ਮੌਜੂਦ ਸਨ।

Advertisement

Advertisement