ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਇਕੱਤਰਤਾ ਹੋਈ

’ਵਰਸਿਟੀ ਦੇ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦੀ ਨਿਖੇਧੀ
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਆਗੂ।
Advertisement
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਮਾਛੀਵਾੜਾ ਸਾਹਿਬ ਦੀ ਮੀਟਿੰਗ ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਮਤਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਫਰੰਟ ਦੇ ਪ੍ਰੈੱਸ ਸਕੱਤਰ ਸੁਭਾਸ਼ ਚੰਦਰ ਨਾਗਪਾਲ ਨੇ ਦੱਸਿਆ ਕਿ ਮੀਟਿੰਗ ’ਚ ਪਹਿਲੇ ਮਤੇ ’ਚ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਫਰੰਟ ਵੱਲੋਂ ਗੰਭੀਰ ਨੋਟਿਸ ਲੈਂਦਿਆਂ ਨਿਖੇਧੀ ਕੀਤੀ ਗਈ। ਫਰੰਟ ਵਲੋਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਫੈਸਲਾ ਦਾ ਪੁਰਜ਼ੋਰ ਵਿਰੋਧ ਕਰਨ ਵਾਲੀਆਂ ਜਥੇਬੰਦੀਆਂ ਦਾ ਪੂਰਾ ਸਾਥ ਦੇਣ। ਦੂਸਰੇ ਮਤੇ ਵਿਚ ਪੰਜਾਬ ਵਿਚ ਸਿਹਤ ਤੇ ਸਿੱਖਿਆ ਵਿਭਾਗ ਵਿਚ ਵੱਡੀਆਂ ਤਬਦੀਲੀਆਂ ਤੇ ਸੁਧਾਰਾਂ ਦਾ ਵਾਅਦਾ ਕਰਕੇ ਬਣੀ ਸਰਕਾਰ ਵਲੋਂ ਅੱਜ ਤੱਕ ਕੋਈ ਸੁਧਾਰ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਤੇ ਸਕੂਲਾਂ ਵਿਚ ਡਾਕਟਰਾਂ ਤੇ ਮਾਸਟਰਾਂ ਦੀ ਵੱਡੀ ਘਾਟ ਹੈ, ਜਿਸ ਕਾਰਨ ਇਨ੍ਹਾਂ ਅਦਾਰਿਆਂ ਦਾ ਨਿਘਾਰ ਤੇਜੀ ਨਾਲ ਵਧ ਰਿਹਾ ਹੈ। ਇਸ ਤਰ੍ਹਾਂ ਹੋਰ ਵੀ ਕਈ ਅਦਾਰਿਆਂ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗਾਂ ਵਿਚ ਜਲਦ ਨਵੀਆਂ ਨਿਯੁਕਤੀਆਂ ਕਰਕੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਦਾ ਜਲਦ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਅੰਤਿਮ ਮਤੇ ਵਿੱਚ ਸੂਬੇ ਅੰਦਰ ਡੀ ਏ ਪੀ ਦੀ ਘਾਟ ਦਿਖਾਈ ਦੇ ਰਹੀ ਜਿਸ ਲਈ ਸਰਕਾਰੀ ਅਦਾਰਿਆਂ ਨੂੰ ਇਹ ਘਾਟ ਜਲਦ ਪੂਰੀ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਬਖ਼ਸੀ ਰਾਮ, ਮੋਹਣ ਲਾਲ, ਸੁਰਿੰਦਰ ਸਿੰਘ ਗਿੱਲ, ਕੇਵਲ ਸਿੰਘ, ਗਗਨਦੀਪ ਸਿੰਘ ਵੀ ਮੌਜੂਦ ਸਨ।

 

Advertisement

 

Advertisement
Show comments