ਨਸ਼ਾ ਮੁਕਤੀ ਕੇਂਦਰ ’ਚ ਨਸ਼ਾ ਵਿਰੋਧੀ ਦਿਵਸ ਮਨਾਇਆ
ਪੱਤਰ ਪ੍ਰੇਰਕ
ਸਮਰਾਲਾ, 26 ਜੂਨ
ਨਸ਼ਾ ਮੁਕਤੀ ਕੇਂਦਰ ਐੱਸਡੀਐੱਚ ਸਮਰਾਲਾ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਅੰਤਰਰਾਸਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ ਜਿਸ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਤਾਰਕਜੋਤ ਸਿੰਘ ਤੇ ਡਾ. ਤਾਬਿਸ਼ ਬਰਾੜ ਨੇ ਲੋਕਾਂ ਨੂੰ ਨਸ਼ਿਆਂ ਦੇ ਪ੍ਰਭਾਵ ਅਤੇ ਉਨ੍ਹਾਂ ਤੋਂ ਬਚਣ ਬਾਰੇ ਦੱਸਿਆ ਤੇ ਨਾਲ ਹੀ ਨਸ਼ਾ ਕਰ ਰਹੇ ਮਰੀਜ਼ਾਂ ਨੂੰ ਦਵਾਈ ਅਤੇ ਕਾਊਂਸਲਿੰਗ ਦੀ ਸਹਾਇਤਾ ਨਾਲ ਨਸ਼ਾ ਛੱਡ ਕੇ ਮੁੜ ਤੰਦਰੁਸਤ ਜ਼ਿੰਦਗੀ ਜਿਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਨਸ਼ੇ ਦੀ ਰੋਕਥਾਮ ਲਈ ਨਸ਼ਾ ਮੁਕਤੀ ਕੇਂਦਰ ਖੋਲ੍ਹੇ ਗਏ ਹਨ, ਜਿਸ ਵਿਚ ਨਸ਼ੇ ਕਰਨ ਵਾਲੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਤੇ ਆਪਣੀ ਜ਼ਿੰਦਗੀ ਖੁਸ਼ਹਾਲ ਤਰੀਕੇ ਨਾਲ ਜਿਊਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
ਇਸ ਮੌਕੇ ਡਾ. ਮਨਦੀਪ ਸਿੰਘ, ਡਾ. ਲਖਵਿੰਦਰ ਸਿੰਘ, ਡਾ. ਪ੍ਰਭਜੋਤ ਸਿੰਘ, ਡਾ. ਗੁਰਿੰਦਰ ਕੌਰ, ਡਾ. ਮਨਿੰਦਰਜੀਤ ਸਿੰਘ, ਨਰਸਿੰਗ ਸਿਸਟਰ ਅਪਵਿੰਦਰ ਕੌਰ, ਨਰਸਿੰਗ ਸਿਸਟਰ ਦਿਲਜੀਤ ਕੌਰ, ਪਰਦੀਪ ਕੁਮਾਰ, ਨਵਦੀਪ ਸਿੰਘ ਫਾਰਮਾਸਿਸਟ, ਸੰਗੀਤਾ ਮਹਿਤਾ, ਪਰਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਮੇਲ ਸਟਾਫ ਨਰਸ, ਸੋਰਵ ਮਹਿਤਾ ਅਤੇ ਜਸਵਿੰਦਰ ਸਿੰਘ ਅਤੇ ਸਿਵਲ ਹਸਪਤਾਲ ਦੇ ਸਮੂਹ ਸਟਾਫ ਅਤੇ ਸੰਜੀਵਨੀ ਕਾਲਜ ਆਫ਼ ਨਰਸਿੰਗ ਕਾਲਜ ਦੋਊਦਪੁਰ ਖੰਨਾ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।