DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Anti-Drug Rally: ਸਿੱਧਵਾਂ ਕਾਲਜ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਖ਼ਾਲਸਾ ਕਾਲਜ ਫਾਰ ਵਿਮੈਨ, ਸਿੱਧਵਾਂ ਖੁਰਦ ਵੱਲੋਂ ਨੈਸ਼ਨਲ ਹਿਊਮਨ ਰਾਈਟਸ ਐੱਡ ਐਂਟੀ ਕੁਰੱਪਸ਼ਨ ਫੋਰਸ ਦੇ ਨਿਰਦੇਸ਼ਾਂ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐੱਨ ਐੱਸ ਐੱਸ ਇਕਾਈਆਂ ਵੱਲੋਂ ਸਾਂਝੇ ਤੌਰ ’ਤੇ ਸਿੱਧਵਾਂ ਖੁਰਦ ਪਿੰਡ ਵਿੱਚ ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ...

  • fb
  • twitter
  • whatsapp
  • whatsapp
featured-img featured-img
ਨਸ਼ਿਆਂ ਖ਼ਿਲਾਫ਼ ਰੈਲੀ ਕੱਢਦੀਆਂ ਹੋਈਆਂ ਵਿਦਿਆਰਥਣਾਂ।
Advertisement

ਖ਼ਾਲਸਾ ਕਾਲਜ ਫਾਰ ਵਿਮੈਨ, ਸਿੱਧਵਾਂ ਖੁਰਦ ਵੱਲੋਂ ਨੈਸ਼ਨਲ ਹਿਊਮਨ ਰਾਈਟਸ ਐੱਡ ਐਂਟੀ ਕੁਰੱਪਸ਼ਨ ਫੋਰਸ ਦੇ ਨਿਰਦੇਸ਼ਾਂ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐੱਨ ਐੱਸ ਐੱਸ ਇਕਾਈਆਂ ਵੱਲੋਂ ਸਾਂਝੇ ਤੌਰ ’ਤੇ ਸਿੱਧਵਾਂ ਖੁਰਦ ਪਿੰਡ ਵਿੱਚ ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਰੈਲੀ ਕੱਢੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਦੱਸਿਆ ਕਿ ਇਸ ਰੈਲੀ ਦਾ ਉਦੇਸ਼ ਨਸ਼ਿਆਂ ਖ਼ਿਲਾਫ਼ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਦੇ ਸਮੂਹ ਜਿਨ੍ਹਾਂ ਦੇ ਹੱਥਾਂ ਵਿੱਚ ਨਸ਼ਿਆਂ ਖ਼ਿਲਾਫ਼ ਸਲੋਗਨਾਂ ਵਾਲੇ ਬੈਨਰ ਫੜੇ ਹੋਏ ਸਨ, ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥਣਾਂ ਨੇ ਨਸ਼ਾ ਵਿਰੋਧੀ ਨਾਅਰੇ ਲਗਾਉਂਦੇ ਹੋਏ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।

ਰੈਲੀ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਹਰਦੀਪ ਕੌਰ, ਪ੍ਰੋ. ਗੁਰਜੀਤ ਸਿੰਘ ਅਤੇ ਐੱਨ ਐੱਸ ਐੱਸ ਪ੍ਰੋਗਰਾਮ ਅਫਸਰ ਡਾ. ਇੰਦਰਜੀਤ ਕੌਰ, ਡਾ. ਅਮਨਦੀਪ ਕੌਰ ਅਤੇ 100 ਦੇ ਕਰੀਬ ਵਿਦਿਆਰਥਣਾਂ ਨੇ ਸ਼ਮਲੂੀਅਤ ਕੀਤੀ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥਣਾਂ ਦੀ ਇਸ ਰੈਲੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਚੌਕਸ ਰਹਿਣ ਲਈ ਪ੍ਰੇਰਿਤ ਕੀਤਾ।

Advertisement

Advertisement
Advertisement
×