nti-Drugs Coordination Meeting: ਨਸ਼ਿਆਂ ਨਾਲ ਨਜਿੱਠਣ ਲਈ ਤਾਲਮੇਲ ਵਧਾਉਣ ’ਤੇ ਜ਼ੋਰ
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬਣਾਏ ਗਏ ਨਸ਼ਾ ਮੁਕਤੀ ਮੋਰਚੇ ਦੇ ਲੁਧਿਆਣਾ ਈਸਟ ਵਿੰਗ ਨੇ ਅੱਜ ਪੁਲੀਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਇਲਾਕੇ ਵਿੱਚੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਇਸ ਭੈੜੀ ਅਲਾਮਤ ਤੋਂ ਬਚਾਉਣਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬਣਾਏ ਗਏ ਨਸ਼ਾ ਮੁਕਤੀ ਮੋਰਚੇ ਦੇ ਲੁਧਿਆਣਾ ਈਸਟ ਵਿੰਗ ਨੇ ਅੱਜ ਪੁਲੀਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਇਲਾਕੇ ਵਿੱਚੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਇਸ ਭੈੜੀ ਅਲਾਮਤ ਤੋਂ ਬਚਾਉਣਾ ਸੀ।
ਮੀਟਿੰਗ ਦੌਰਾਨ ਪੁਲੀਸ ਅਤੇ ਮੋਰਚੇ ਦੇ ਅਹੁਦੇਦਾਰਾਂ ਵਿਚਾਲੇ ਆਪਸੀ ਤਾਲਮੇਲ ਮਜ਼ਬੂਤ ਕਰਨ ਬਾਰੇ ਗੰਭੀਰ ਚਰਚਾ ਹੋਈ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ਉੱਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਉੱਤੇ ਜ਼ੋਰ ਦਿੱਤਾ ਗਿਆ। ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਟੀਚਾ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਇਕੱਲੇ ਪੁਲੀਸ ਪ੍ਰਸ਼ਾਸਨ ਦੇ ਯਤਨ ਕਾਫ਼ੀ ਨਹੀਂ ਹਨ, ਸਗੋਂ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ ਉੱਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਅਹਿਮ ਮੀਟਿੰਗ ਵਿੱਚ ਡੀ ਸੀ ਪੀ ਰੂਰਲ ਗੁਰਸੇਵਕ ਸਿੰਘ, ਡੀ ਸੀ ਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਭੱਟੀ, ਏ ਸੀ ਪੀ ਈਸਟ ਰਾਜ ਕੁਮਾਰ, ਏ ਸੀ ਪੀ ਟਰੈਫਿਕ ਗੁਰਬਿੰਦਰ ਸਿੰਘ ਅਤੇ ਥਾਣਾ ਡਿਵੀਜ਼ਨ ਨੰਬਰ 7 ਦੇ ਐੱਸ ਐੱਚ ਓ ਗਗਨਦੀਪ ਸਿੰਘ ਹਾਜ਼ਰ ਸਨ। ਜਦਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਹਲਕਾ ਈਸਟ ਦੇ ਕੋਆਰਡੀਨੇਟਰ ਪੰਕਜ ਮਹਿਤਾ, ਬਲਾਕ ਕੋਆਰਡੀਨੇਟਰ ਅਭਿਸ਼ੇਕ ਜਲੋਟਾ, ਮੋਹਿਤ ਮਿੱਤਲ, ਯੋਗੇਸ਼ ਜਿੰਦਲ, ਫੀਲਡ ਅਫ਼ਸਰ ਅਮਨ ਸਿੰਘ ਅਤੇ ਵਾਲੰਟੀਅਰ ਮੋਹਿਤ ਬਾਗਲਾ ਨੇ ਸ਼ਿਰਕਤ ਕੀਤੀ।

