ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਅਗਸਤ
ਰੰਘਰੇਟਾ ਦਲ ਯੂਨਾਈਟਿਡ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 5 ਸਤੰਬਰ ਨੂੰ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਵਤਾਰ ਸਿੰਘ ਖਾਲਸਾ ਅਤੇ ਕੌਮੀ ਪ੍ਰਧਾਨ ਅਡਵੋਕੇਟ ਬੀਬੀ ਗੁਰਕੀਰਤ ਕੌਰ ਸਪੁਤਰੀ ਬੂਟਾ ਸਿੰਘ ਸਾਬਕਾ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦਿਨ ਛੁੱਟੀ ਕਰਨ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਜਾਣ ਵਾਸਤੇ ਬੱਸਾਂ ਦਾ ਪ੍ਰਬੰਧ ਵੀ ਕਰੇ ਤਾਂ ਕਿ ਪੰਜਾਬ ਭਰ ਦੇ ਸ਼ਰਧਾਲੂ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਹੋ ਰਹੇ ਸਮਾਗਮ ਵਿੱਚ ਸ਼ਿਰਕਤ ਕਰ ਸਕਣ। ਪ੍ਰਧਾਨ ਖਾਲਸਾ ਨੇ ਕਿਹਾ ਕਿ ਰੰਘਰੇਟਾ ਦਲ ਯੂਨਾਈਟਿਡ ਨੇ ਰੇਲ ਮੰਤਰੀ ਨੂੰ ਵੀ ਪੱਤਰ ਲਿਖਿਆ ਕਿ ਸਮਾਗਮ ਵਿੱਚ ਪਹੁੰਚਣ ਵਾਲੀ ਸੰਗਤ ਦਾ ਰੇਲ ਸਫ਼ਰ ਵੀ ਮੁਫ਼ਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਰ ਜ਼ਿਲ੍ਹੇ ਵਿੱਚੋਂ ਵੱਧ ਤੋਂ ਵੱਧ ਸੰਗਤ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 5 ਸਤੰਬਰ ਨੂੰ ਆਨੰਦਪੁਰ ਸਾਹਿਬ ਪਹੁੰਚੇਗੀ ਅਤੇ ਦਲ ਵੱਲੋਂ ਪੂਰੇ ਪੰਜਾਬ ਅੰਦਰ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ।