ਗ਼ੈਰ-ਸਮਾਜੀ ਅਨਸਰਾਂ ਨੂੁੰ ਨੱਥ ਪਾਉਣ ਦੀ ਅਪੀਲ
ਪੰਜਾਬੀ ਵਿਕਾਸ ਮੰਚ ਦੀ ਮੀਟਿੰਗ
Advertisement
ਪੰਜਾਬੀ ਵਿਕਾਸ ਮੰਚ ਨੇ ਪੰਜਾਬ ’ਚ ਬਦ ਤੋਂ ਬਦਤਰ ਹੋ ਰਹੀ ਅਮਨ-ਕਾਨੂੰਨ ਦੀ ਹਾਲਤ ’ਤੇ ਚਿੰਤਾ ਪ੍ਰਗਟਾਉਂਦਿਆਂ ਸੂਬਾ ਲਰਕਾਰ ਨੂੰ ਗ਼ੈਰ-ਸਮਾਜੀ ਅਨਸਰਾਂ ਅਤੇ ਅਪਰਾਧੀਆਂ ਨੂੰ ਜਲਦੀ ਤੋਂ ਜਲਦੀ ਨੱਥ ਪਾਉਣ ਦੀ ਮੰਗ ਕੀਤੀ ਹੈ। ਇੱਥੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇੱਕ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਹੋਈ ਗੋਲੀਬਾਰੀ ਕਾਰਨ ਦੋ ਬਰਾਤੀਆਂ ਦੀ ਮੌਤ ’ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਸ੍ਰੀ ਸਲੂਜਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਨਿੱਤ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਥਾਣੇ ਤੋਂ ਕੁੱਝ ਦੂਰੀ ’ਤੇ ਚੋਰ ਮਾਰਕੀਟ ਦੀਆਂ ਕਈ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਮਤੀ ਸਾਮਾਨ ਲੈ ਕੇ ਫ਼ਰਾਰ ਹੋ ਜਾਂਦੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਪਰਾਧੀਆਂ ਨੂੰ ਜਲਦੀ ਤੋਂ ਜਲਦੀ ਨੱਥ ਪਾਈ ਜਾਵੇ ਤਾਂ ਜੋ ਪੰਜਾਬ ਦੀ ਆਮ ਜਨਤਾ ਸੁੱਖ ਆਰਾਮ ਨਾਲ ਜੀਵਨ ਬਸਰ ਕਰ ਸਕੇ। ਇਸ ਮੌਕੇ ਸੁਰਜੀਤ ਸਿੰਘ ਮਠਾਰੂ, ਨਰਿੰਦਰ ਸਿੰਘ ਚੌਹਾਨ, ਬਲਵਿੰਦਰ ਕੁਮਾਰ ਅਤੇ ਅਸ਼ਵਨੀ ਮਲਹੋਤਰਾ ਹਾਜ਼ਰ ਸਨ।
Advertisement
Advertisement
