ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਕਿਸਾਨਾਂ ਨੂੰ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਹੈ। ਡੀਸੀ ਹਿਮਾਂਸ਼ੂ ਜੈਨ ਨੇ ਕਿਹਾ...
Advertisement
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਕਿਸਾਨਾਂ ਨੂੰ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਸਿਰਫ਼ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਹੈ। ਡੀਸੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਝੋਨੇ ਦੇ ਸੁਚਾਰੂ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਕੰਬਾਈਨ ਹਾਰਵੈਸਟਰਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕੰਬਾਈਨ ਚਲਾਉਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰੇਗਾ ਅਤੇ ਕੰਬਾਈਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਅਨਾਜ ਮੰਡੀਆਂ ਵਿੱਚ ਲਿਆਉਣ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ।
Advertisement
Advertisement
×