ਹੜ੍ਹ ਪ੍ਰਭਾਵਿਤ ਲੋਕਾਂ ਦੀ ਵਧ ਤੋਂ ਵਧ ਮਦਦ ਕਰਨ ਦੀ ਅਪੀਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਵੱਲੋਂ ਪਿੰਡ ਕਲਾਹੜ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਵਿੱਤ ਸਕੱਤਰ ਰਜਿੰਦਰ ਸਿੰਘ ਸਿਆੜ ਨੇ ਹੜ੍ਹ ਪੀੜਤ ਇਲਾਕਿਆਂ ਦੀ ਹਾਲਤ ਬਿਆਨ ਕਰਦੇ ਹੋਏ ਮਦਦ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਸਰਕਾਰ ਦੀਆਂ ਨੀਤੀਆਂ ਅਤੇ ਸਾਮਰਾਜੀ ਚਾਲਾਂ ਨੂੰ ਤੋਂ ਲੋਕਾ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਵੱਡੇ ਵੱਡੇ ਦਾਅਵੇ ਕਰਨ ਵਾਲੇ ਸਿਆਸੀ ਆਗੂ ਕਿਵੇਂ ਲੋਕਾਂ ਨਾਲ ਧੋਖਾ ਕਰਦੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਜਾਗਰੂਕ ਹੋ ਕੇ ‘ਸਰਕਾਰਾਂ ਤੋਂ ਨਾ ਝਾਕ ਕਰੋ, ਆਪਣੀ ਰਾਖੀ ਆਪ ਕਰੋ’ ਦਾ ਨਾਅਰਾ ਬੁਲੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਸਾਰ ਪੱਧਰ ਉਤੇ ਚੱਲ ਉਥਲ ਪੁਥਲ ਦੇ ਵਰਤਾਰਿਆਂ ਦਾ ਜ਼ਿਕਰ ਕਰਦੇ ਹੋਏ ਬੰਗਲਾ ਦੇਸ਼ ਅਤੇ ਨੇਪਾਲ ਦੀ ਹਾਲਤ ਦਾ ਜ਼ਿਕਰ ਕੀਤਾ। ਉਨ੍ਹਾਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜ਼ੋਰਦਾਰ ਮੁਹਿੰਮ ਚਲਾ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ਉੱਤੇ ਕਿਸਾਨਾਂ ਅਤੇ ਮਜ਼ਦੂਰਾਂ ਤੋਂ ਲੈ ਕੇ ਹਰ ਵਰਗ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਅਸਲ ਹੱਲ ਲੋਕਾਂ ਦਾ ਏਕਾ ਹੈ। ਪਿੰਡ ਦੇ ਲੋਕਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਹਾਇਤਾ ਦਾ ਪੂਰਾ ਭਰੋਸਾ ਦਿਵਾਇਆ ਅਤੇ ਤੁਰੰਤ ਇਸ ਮੁਹਿੰਮ ਵਿੱਚ ਜੁੱਟ ਜਾਣ ਦਾ ਭਰੋਸਾ ਦਿਵਾਇਆ। ਇਸ ਮੌਕੇ ਪ੍ਰੀਤ ਸਿੰਘ ਪ੍ਰਧਾਨ ,ਚਰਨ ਸਿੰਘ , ਅਮਨਦੀਪ ਸਿੰਘ, ਸੋਨੀ ਨੰਬਰਦਾਰ, ਜੋਬਨ ਸੇਠ, ਮਨਪ੍ਰੀਤ ਸਿੰਘ, ਸੁੱਚਾ ਸਿੰਘ,ਅਵਤਾਰ ਸਿੰਘ ਤਾਰੀ, ਰਣਪ੍ਰੀਤ ਸਿੰਘ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਮਨੋਹਰ ਸਿੰਘ ਹਾਜ਼ਰ ਸਨ।