ਦੋਰਾਹਾ: ਇਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਬਿਜਲੀ ਸਮੇਤ ਖੇਤੀ ਸੈਕਟਰ ਤੋਂ ਸਬਸਿਡੀਆਂ ਖਤਮ ਕਰਵਾਉਣ ਲਈ ਕੇਂਦਰ ਸਰਕਾਰ ਨੇ ਪੰਜਾਬ ਸਮੇਤ ਬਾਕੀ ਸੂਬਾ ਸਰਕਾਰਾਂ ਨੂੰ ਵੱਧ ਕਰਜ਼ਾ ਦੇਣ ਦੀ ਤਜਵੀਜ਼ ਰੱਖੀ ਹੈ। ਕੇਂਦਰ ਦੇ ਇਸ ਫ਼ੈਸਲੇ ਦਾ ਤਿੱਖੇ ਸ਼ਬਦਾਂ ਵਿਚ ਵਿਰੋਧ ਕੀਤਾ ਗਿਆ ਅਤੇ ਸੂਬਾ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਕੇਂਦਰ ਦੇ ਇਨ੍ਹਾਂ ਲੋਕਮਾਰੂ ਫੈਸਲਿਆਂ ਵਿਰੁੱਧ ਡੱਟ ਕੇ ਖੜ੍ਹਨ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਮਾੜੇ ਨਤੀਜੇ ਭੁਗਤਣ ਲਈ ਤਿਆਰ ਰਹਿਣ। ਇਸ ਮੌਕੇ ਨੇਤਰ ਸਿੰਘ ਨਾਗਰਾ, ਭਿੰਦਰ ਸਿੰਘ, ਗੁਰਮੇਲ ਸਿੰਘ, ਸੁਖਵੰਤ ਸਿੰਘ ਨੇ ਵਿਚਾਰ ਰੱਖੇ। -ਪੱਤਰ ਪ੍ਰੇਰਕ