ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਮਈ
ਕੋਵਿਡ ਦੀ ਸੰਭਾਵਿਤ ਚੌਥੀ ਲਹਿਰ ਤੋਂ ਬਚਣ ਲਈ ਅੱਜ ਸਿਵਲ ਸਰਜਨ ਡਾਕਟਰ ਐੱਸਪੀ ਸਿੰਘ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇ ਉਹ ਕਰੋਨਾ ਦੀ ਇਸ ਸੰਭਾਵਿਤ ਲਹਿਰ ਤੋਂ ਬਚਣਾ ਚਾਹੁੰਦੇ ਹਨ ਤਾਂ ਉਹ ਕਰੋਨਾ ਦਾ ਟੀਕਾ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਕੋਵਿਡ 19 ਤੋ ਬਚਾਅ ਲਈ ਮੁਕੰਮਲ ਟੀਕਾਕਰਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਅਤੇ ਪੰਜਾਬ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਪਿਛਲੇ ਕੁਝ ਦਿਨਾਂ ਤੋ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਕੋਵਿਡ ਵੈਕਸੀਨੇਸ਼ਨ ਨਹੀਂ ਕਰਵਾਈ ਉਹ ਆਪਣਾ ਕੋਵਿਡ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਜਿਹੜੇ ਲੋਕਾਂ ਨੇ ਅਜੇ ਤੱਕ ਆਪਣੀ ਦੂਸਰੀ ਖੁਰਾਕ ਨਹੀਂ ਲਵਾਈ ਉਹ ਵੀ ਆਪਣੀ ਦੂਸਰੀ ਖੁਰਾਕ ਜ਼ਰੂਰ ਲਗਵਾਉਣ।