ਪਾਇਲ: ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਾਈਕਮਾਂਡ ਵੱਲੋਂ ਜਥੇਦਾਰ ਸੰਤਾ ਸਿੰਘ ਓੁਮੈਦਪੁਰੀ ਨੂੰ ਹਲਕਾ ਪਾਇਲ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਹਲਕੇ ਦੀ ਲੀਡਰਸ਼ਿਪ ਵੱਲੋਂ ਅੱਜ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇ ਉਮੈਦਪੁਰੀ ਵੱਲੋਂ ਵੋਟਰਾਂ ਨੂੰ ਲਾਮਬੰਦ ਕਰਨ ਲਈ ਹਲਕੇ ਦੇ ਪਿੰਡਾਂ ਨੂੰ ਜ਼ੋਨਾਂ ਵਿੱਚ ਵੰਡ ਕੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਜਥੇ ਰਘਵੀਰ ਸਿੰਘ ਸਹਾਰਨਮਾਜਰਾ, ਡਾ ਜਸਪ੍ਰੀਤ ਸਿੰਘ ਬੀਜਾ, ਇੰਜ ਜਗਦੇਵ ਸਿੰਘ ਬੋਪਾਰਾਏ, ਹਰਜੀਵਨਪਾਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਲਾਪਰਾਂ ਹਾਜ਼ਰ ਸਨ। -ਪੱਤਰ ਪ੍ਰੇਰਕ