DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਿਲਾ ਕਾਂਗਰਸੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਆਪ’ ਸਰਕਾਰ ਗੈਂਗਸਟਰਾਂ ’ਤੇ ਕਾਬੂ ਪਾਉਣ ਵਿੱਚ ਫੇਲ੍ਹ ਕਰਾਰ

  • fb
  • twitter
  • whatsapp
  • whatsapp
featured-img featured-img
‘ਆਪ’ ਸਰਕਾਰ ਗੈਂਗਸਟਰਾਂ ’ਤੇ ਕਾਬੂ ਪਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ: ਬੈਂਸ
Advertisement

ਮਹਿਲਾ ਕਾਂਗਰਸ ਵੱਲੋਂ ਅਰਬਨ ਇਸਟੇਟ ਫੇਸ 1 ਦੁੱਗਰੀ ਵਿੱਚ ਇੱਕ ਸਮਾਗਮ ਬੀਬੀ ਅਵਨਿੰਦਰ ਕੌਰ ਰਜਨੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਰਿੰਦਰ ਕੌਰ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੁੱਝ ਨਿਯੁਕਤੀਆਂ ਕੀਤੀਆਂ ਗਈਆਂ ਜਿਸ ਤਹਿਤ ਬੀਬੀ ਅਵਨਿੰਦਰ ਕੌਰ ਰਜਨੀ ਨੂੰ ਵਾਰਡ ਨੰਬਰ 49 ਦੀ ਮਹਿਲਾ ਵਿੰਗ ਪ੍ਰਧਾਨ ਅਤੇ ਨਰਿੰਦਰ ਕੌਰ ਨੂੰ ਮੰਡਲ ਪ੍ਰਧਾਨ ਨਿਯੁਕਤ ਗਿਆ। ਇਸ ਮੌਕੇ ਬੀਬੀ ਰਜਨੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਬੈਂਸ ਨੇ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਪੰਜਾਬ ਦੇ ਮੋਜੂਦਾ ਮਾਹੌਲ ਨੂੰ ਵੇਖਦੇ ਹੋਏ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਕਿਉਕਿ ਅੱਜ ਉਨ੍ਹਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦਾ ਵਿਕਾਸ ਕਾਂਗਰਸ ਰਾਜ ਵਿੱਚ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਪੂਰਾ ਦਬਦਬਾ ਹੈ ਅਤੇ ‘ਆਪ’ ਸਰਕਾਰ ਇਨ੍ਹਾਂ ਉਤੇ ਕਾਬੂ ਪਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।

Advertisement

ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸੁਰਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਵੀ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਬਕ ਸਿਖਾਉਣ ਲਈ ਅੱਗੇ ਆ ਕੇ ਕੰਮ ਕਰ ਰਹੀਆਂ ਹਨ।   ਸਮਾਗਮ ਦੌਰਾਨ ਬੀਬੀ ਅਵਨਿੰਦਰ ਕੌਰ ਰਜਨੀ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਕੌਰ, ਰਵਿੰਦਰ ਕੌਰ ਸੋਨੀ, ਮਹਿੰਦਰ ਕੌਰ, ਗੁਰਵਿੰਦਰ ਕੌਰ, ਵਾਰਡ ਨੰਬਰ 49 ਦੇ ਪ੍ਰਧਾਨ ਸਿਮਰਨ ਸਿੰਘ, ਪਾਰਸ ਨਾਰੰਗ ਤੇ ਸੀਰਤ ਆਦਿ ਵੀ ਮੌਜੂਦ ਸਨ।

Advertisement

Advertisement
×