ਮਹਿਲਾ ਕਾਂਗਰਸੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮਹਿਲਾ ਕਾਂਗਰਸ ਵੱਲੋਂ ਅਰਬਨ ਇਸਟੇਟ ਫੇਸ 1 ਦੁੱਗਰੀ ਵਿੱਚ ਇੱਕ ਸਮਾਗਮ ਬੀਬੀ ਅਵਨਿੰਦਰ ਕੌਰ ਰਜਨੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਰਿੰਦਰ ਕੌਰ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੁੱਝ ਨਿਯੁਕਤੀਆਂ ਕੀਤੀਆਂ ਗਈਆਂ ਜਿਸ ਤਹਿਤ ਬੀਬੀ ਅਵਨਿੰਦਰ ਕੌਰ ਰਜਨੀ ਨੂੰ ਵਾਰਡ ਨੰਬਰ 49 ਦੀ ਮਹਿਲਾ ਵਿੰਗ ਪ੍ਰਧਾਨ ਅਤੇ ਨਰਿੰਦਰ ਕੌਰ ਨੂੰ ਮੰਡਲ ਪ੍ਰਧਾਨ ਨਿਯੁਕਤ ਗਿਆ। ਇਸ ਮੌਕੇ ਬੀਬੀ ਰਜਨੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਬੈਂਸ ਨੇ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਪੰਜਾਬ ਦੇ ਮੋਜੂਦਾ ਮਾਹੌਲ ਨੂੰ ਵੇਖਦੇ ਹੋਏ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਕਿਉਕਿ ਅੱਜ ਉਨ੍ਹਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦਾ ਵਿਕਾਸ ਕਾਂਗਰਸ ਰਾਜ ਵਿੱਚ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਪੂਰਾ ਦਬਦਬਾ ਹੈ ਅਤੇ ‘ਆਪ’ ਸਰਕਾਰ ਇਨ੍ਹਾਂ ਉਤੇ ਕਾਬੂ ਪਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।
ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸੁਰਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਵੀ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਬਕ ਸਿਖਾਉਣ ਲਈ ਅੱਗੇ ਆ ਕੇ ਕੰਮ ਕਰ ਰਹੀਆਂ ਹਨ। ਸਮਾਗਮ ਦੌਰਾਨ ਬੀਬੀ ਅਵਨਿੰਦਰ ਕੌਰ ਰਜਨੀ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਨਰਿੰਦਰ ਕੌਰ, ਰਵਿੰਦਰ ਕੌਰ ਸੋਨੀ, ਮਹਿੰਦਰ ਕੌਰ, ਗੁਰਵਿੰਦਰ ਕੌਰ, ਵਾਰਡ ਨੰਬਰ 49 ਦੇ ਪ੍ਰਧਾਨ ਸਿਮਰਨ ਸਿੰਘ, ਪਾਰਸ ਨਾਰੰਗ ਤੇ ਸੀਰਤ ਆਦਿ ਵੀ ਮੌਜੂਦ ਸਨ।
ੰ
