ਮਹਿਲਾ ਵਿੰਗ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਕਾਂਗਰਸ ਪਾਰਟੀ ਦੇ ਵਰਕਰਾਂ ਦਾ ਇੱਕ ਸਮਾਗਮ ਵਾਰਡ ਨੰਬਰ 40 ਵਿੱਚ ਬਲਦੇਵ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਕੀਤਾ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸੁਰਿੰਦਰ ਕੌਰ ਨੇ ਸ਼ਮੂਲੀਅਤ ਕੀਤੀ। ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਬੀ ਜਸਬੀਰ ਕੌਰ ਨੂੰ ਵਾਰਡ ਨੰਬਰ 40 ਦੀ ਮਹਿਲਾ ਵਿੰਗ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਹਰ ਵਰਕਰ ਨੂੰ ਮਾਣ ਸਤਿਕਾਰ ਦਿੰਦੀ ਹੈ।
ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸੁਰਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਿੱਟੇ ਨੂੰ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਵੀ ਫੇਲ੍ਹ ਸਾਬਿਤ ਹੋਇਆ ਹੈ। ਇਸ ਮੌਕੇ ਜਗਦੀਪ ਕੌਰ, ਬਲਵੀਰ ਕੌਰ, ਕਰਮਜੀਤ ਕੌਰ, ਬਲਜਿੰਦਰ ਕੌਰ, ਦਵਿੰਦਰ ਕੌਰ, ਜਸਪਾਲ ਕੌਰ, ਦਲਬੀਰ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਬਲਦੇਵ ਸਿੰਘ ਪ੍ਰਧਾਨ, ਡਾ. ਨਿਰਮਲ ਸਿੰਘ, ਪਲਵਿੰਦਰ ਸਿੰਘ ਪਿੰਦਰ, ਯਸ਼ਪਾਲ ਫਤਿਹ, ਦਿਲਜੀਤ ਸਿੰਘ, ਅਮਰਪਾਲ ਬਿੱਲਾ, ਹਰਜੀਤ ਸਿੰਘ ਕਲਸੀ ਅਤੇ ਇੰਦਰਜੀਤ ਸਿੰਘ ਮੋਨੂ ਹਾਜ਼ਰ ਸਨ।
