350 ਸਾਲਾ ਸ਼ਹੀਦੀ ਦਿਵਸ ਕੌਮੀ ਪੱਧਰ ’ਤੇ ਮਨਾਉਣ ਲਈ ਹਰਿਆਣਾ ਸਰਕਾਰ ਦੀ ਸ਼ਲਾਘਾ
ਗੁਰੂ ਤੇਗ ਬਹਾਦਰ ਦਾ 350 ਸਾਲਾ ਸ਼ਹੀਦੀ ਦਿਹਾੜਾ ਹਰਿਆਣਾ ਸਰਕਾਰ ਵੱਲੋਂ ਕੌਮੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੌਮੀ ਪੱਧਰ ਦੇ ਕਈ ਆਗੂ ਪੁੱਜਣਗੇ। ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ...
Advertisement
ਗੁਰੂ ਤੇਗ ਬਹਾਦਰ ਦਾ 350 ਸਾਲਾ ਸ਼ਹੀਦੀ ਦਿਹਾੜਾ ਹਰਿਆਣਾ ਸਰਕਾਰ ਵੱਲੋਂ ਕੌਮੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੌਮੀ ਪੱਧਰ ਦੇ ਕਈ ਆਗੂ ਪੁੱਜਣਗੇ। ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਦੇਖ ਰੇਖ ਹੇਠ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਦਾਦੂਵਾਲ ਨੇ ਕਿਹਾ ਕਿ ਪਹਿਲਾਂ ਵੀ ਹਰਿਆਣਾ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਿੱਚ ਹਰਿਆਣਾ ਦੇ ਯਮੁਨਾਨਗਰ, ਸਿਰਸਾ ਅਤੇ ਪਾਣੀਪਤ ਵਿੱਚ ਸ਼ਤਾਬਦੀਆਂ ਬਹੁਤ ਵੱਡੀ ਪੱਧਰ ’ਤੇ ਮਨਾਈਆਂ ਗਈਆਂ ਹਨ।
Advertisement
Advertisement