ਲੁਧਿਆਣਾ: ਸਨਅਤੀ ਸ਼ਹਿਰ ਦੇ ਲੋਕਾਂ ਲਈ ਖ਼ੁਸ਼ੀ ਦੀ ਖ਼ਬਰ ਇਹ ਹੈ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਨੇ ਦਿੱਲੀ-ਅੰਮ੍ਰਿਤਸਰ (ਐਨ.ਐਚ-44) ਕੌਮੀ ਮਾਰਗ ’ਤੇ ਲੁਧਿਆਣਾ ਨਗਰ ਨਿਗਮ ਦੀ ਹਦੂਦ ਅੰਦਰ ਚਾਰ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਨੇ ਦਿੱਤੀ। ਮੇਅਰ ਨੇ ਦੱਸਿਆ ਕਿ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਦੀ ਯੋਜਨਾ ਢੰਡਾਰੀ ਨੇੜੇ, ਐਸ.ਪੀ.ਐਸ. ਹਸਪਤਾਲ ਨੇੜੇ, ਟਰਾਂਸਪੋਰਟ ਨਗਰ ਨੇੜੇ, ਗ੍ਰੀਨ ਲੈਂਡ ਸਕੂਲ ਨੇੜੇ ਅਤੇ ਜਲੰਧਰ ਬਾਈਪਾਸ ਨੇੜੇ ਕੀਤੀ ਗਈ ਹੈ।
-ਟ੍ਰਿਬਿਊਨ ਨਿਊਜ਼ ਸਰਵਿਸ