DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਥਿਆਰਬੰਦ ਹਮਲਾਵਰਾਂ ਵੱਲੋਂ ਦੁਕਾਨ ਦੀ ਭੰਨਤੋੜ

ਪੁਲੀਸ ਵੱਲੋਂ 10 ਜਣਿਆਂ ਖ਼ਿਲਾਫ਼ ਕੇਸ ਦਰਜ

  • fb
  • twitter
  • whatsapp
  • whatsapp
Advertisement

ਹਥਿਆਰਬੰਦ ਵਿਅਕਤੀਆਂ ਨੇ ਦਸ਼ਮੇਸ਼ ਨਗਰ ਸਥਿਤ ਇੱਕ ਕਲੀਨਿਕਲ ਲੈਬਾਰਟਰੀ ਵਿੱਚ ਦਾਖਲ ਹੋ ਕੇ ਦੁਕਾਨਦਾਰ ਦੀ ਕੁੱਟਮਾਰ ਕਰਦਿਆਂ ਦੁਕਾਨ ਦੀ ਵੀ ਭੰਨਤੋੜ ਕੀਤੀ ਹੈ। ਉਨ੍ਹਾਂ ਦੁਕਾਨਦਾਰ ਦੇ ਸਿਰ ’ਤੇ ਇੱਟ ਮਾਰ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੂੰ ਦਸਮੇਸ਼ ਨਗਰ ਧੂਰੀ ਲਾਈਨ ਵਾਸੀ ਸੁਸ਼ੀਲ ਕੁਮਾਰ ਨੇ ਦੱਸਿਆ ਹੈ ਕਿ ਉਸ ਦੀ ਦਸ਼ਮੇਸ਼ ਨਗਰ ਦੀ ਗਲੀ ਨੰਬਰ 12 ਵਿੱਚ ਪਾਲ ਕਲੀਨਿਕ ਲੈਬਾਰਟਰੀ ਦੇ ਨਾਂ ’ਤੇ ਦੁਕਾਨ ਹੈ। ਉਹ ਆਪਣੀ ਲੈਬ ਵਿੱਚ ਹਾਜ਼ਰ ਸੀ ਤਾਂ ਰਾਤ 10 ਵਜੇ ਦੇ ਕਰੀਬ ਉਸ ਦਾ ਇੱਕ ਜਾਣਕਾਰ ਰਾਜੂ ਆਪਣੀ ਜਾਨ ਬਚਾਉਣ ਲਈ ਉਸਦੀ ਦੁਕਾਨ ਅੰਦਰ ਲੁਕ ਗਿਆ। ਕੁਝ ਲੋਕ ਉਸ ਦਾ ਪਿੱਛਾ ਕਰ ਰਹੇ ਸਨ। ਹਮਲਾਵਰਾਂ ਨੇ ਉਸ ਦੀ ਦੁਕਾਨ ’ਤੇ ਹਮਲਾ ਕਰ ਦਿੱਤਾ ਅਤੇ ਦੁਕਾਨਦਾਰ ਦੇ ਮੱਥੇ ’ਚ ਇੱਟ ਮਾਰੀ। ਜਦੋਂ ਉਸਨੇ ਦੁਕਾਨ ਦੇ ਕੈਬਿਨ ਦੇ ਅੰਦਰ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਦੁਕਾਨ ਦੀ ਭੰਨਤੋੜ ਸ਼ੁਰੂ ਕਰ ਦਿੱਤੀ। ਦੁਕਾਨਦਾਰ ਨੇ ਰੌਲਾ ਪਾਇਆ ਤਾਂ ਹਮਲਾਵਰ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਭੱਜ ਗਏ। ਜ਼ਖਮੀ ਦੁਕਾਨਦਾਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਵੱਲੋਂ ਅਰਮਾਨ ਬਿਰਲਾ, ਵੀਰ ਬਿਰਲਾ, ਉਸ ਦੇ ਪਿਤਾ ਅਸ਼ੋਕ ਬਿਰਲਾ ਵਾਸੀ ਦਸ਼ਮੇਸ਼ ਨਗਰ, ਅਰਮਾਨ ਬਿਰਲਾ ਦੇ ਮਾਮੇ ਸਣੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
×