DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਣਕ ਦੀ ਖ਼ਰੀਦ ਲਈ ਪ੍ਰਬੰਧ ਮੁਕੰਮਲ: ਡੀ ਸੀ

ਲੁਧਿਆਣਾ ਦੀਆਂ 109 ਅਨਾਜ ਮੰਡੀਆਂ ਵਿੱਚ 8.16 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ

  • fb
  • twitter
  • whatsapp
  • whatsapp
Advertisement

ਜ਼ਿਲ੍ਹੇ ਭਰ ਦੀਆਂ ਸਾਰੀਆਂ ਅਨਾਜ ਮੰਡੀਆਂ ’ਚ ਕਣਕ ਦੇ ਪ੍ਰਬੰਧ ਪੁਖਤਾਂ ਕਰਨ ਦੇ ਲਈ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਭਰ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕਣਕ ਦੀ ਸੁਚਾਰੂ ਅਤੇ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਬੱਚਤ ਭਵਨ ਵਿੱਚ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਕਿਸਾਨਾਂ ਦੁਆਰਾ ਲਿਆਂਦੇ ਗਏ ਕਣਕ ਦੇ ਹਰੇਕ ਦਾਣੇ ਦੀ ਖਰੀਦ ਕਰਨਗੇ। ਉਨ੍ਹਾਂ ਕਿਹਾ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਪਹਿਲਾਂ ਹੀ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਹਿਮਾਂਸ਼ੂ ਜੈਨ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਢੁਕਵੀਂ ਸਫਾਈ, ਪੀਣ ਵਾਲੇ ਪਾਣੀ ਅਤੇ ਬੈਠਣ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਅਨਾਜ ਮੰਡੀ ਵਿੱਚ ਸਫਾਈ ਅਤੇ ਬੁਨਿਆਦੀ ਸਹੂਲਤਾਂ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਵਿੱਚ 8,16,473 ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਸਾਰੀਆਂ ਖਰੀਦ ਏਜੰਸੀਆਂ ਮਾਰਕਫੈੱਡ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ), ਪਨਗ੍ਰੇਨ, ਪਨਸਪ, ਵੇਅਰਹਾਊਸਿੰਗ ਕਾਰਪੋਰੇਸ਼ਨ, ਪੰਜਾਬ ਮੰਡੀ ਬੋਰਡ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਬਾਰਦਾਨੇ ਅਤੇ ਹੋਰ ਜ਼ਰੂਰੀ ਸਮਾਨ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Advertisement
Advertisement
×