ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਅਪਰੈਲ
ਥਾਣਾ ਦਰੇਸੀ ਦੀ ਪੁਲੀਸ ਵੱਲੋਂ ਜਵੱਦੀ ਕਲਾਂ ਵਾਸੀ ਰਿਸ਼ੀ ਕੁਮਾਰ ਨੂੰ ਇਕ ਪੰਜ ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਲੜਕੀ ਦੀ ਮਾਤਾ ਨੇ ਦੱਸਿਆ ਹੈ ਕਿ ਵਿਹੜੇ ਵਿਚਲੇ ਇਕ ਕਮਰੇ ਵਿੱਚ ਬੱਚਿਆਂ ਦਾ ਰੌਲਾ ਸੁਣ ਕੇ ਜਦੋਂ ਉਹ ਮੌਕੇ ’ਤੇ ਪੁੱਜੀ ਤਾਂ ਉਸ ਨੇ ਵੇਖਿਆ ਕਿ ਰਿਸ਼ੀ ਕੁਮਾਰ ਉਸ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ। ਜਾਂਚ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਨੇ ਰਿਸ਼ੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਵਿਰੁੱਧ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।