ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਗਸਤ
ਮੈਟਰੋ ਪੁਲੀਸ ਨੇ ਮੰਡੀ ਹਾਊਸ ਮੈਟਰੋ ਸਟੇਸ਼ਨ ’ਤੇ ਲੜਕੀ ਨੂੰ ਦੇਖ ਕੇ ਅਸ਼ਲੀਲ ਹਰਕਤ ਕਰਨ ਦੇ ਦੋਸ਼ ਹੇਠ ਸ਼ਿਵਮ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੈਟਰੋ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਮੁਲਜ਼ਮ ਦੀ ਪਛਾਣ ਕਰਕੇ ਰਾਜੀਵ ਨਗਰ ਬੇਗਮਪੁਰ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨੂੰ ਇਕ ਲੜਕੀ ਨੇ ਟਵਿੱਟਰ ’ਤੇ ਘਟਨਾ ਦੀ ਜਾਣਕਾਰੀ ਦਿੱਤੀ। ਪੀੜਤਾ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਉਹ ਤੁਗਲਕਾਬਾਦ ਮੈਟਰੋ ਸਟੇਸ਼ਨ ਤੋਂ ਮੈਟਰੋ ਵਿੱਚ ਸਵਾਰ ਹੋ ਕੇ ਮੰਡੀ ਹਾਊਸ ਮੈਟਰੋ ਸਟੇਸ਼ਨ ਪਹੁੰਚੀ। ਉਹ ਪਲੇਟਫਾਰਮ ਨੰਬਰ-1 ’ਤੇ ਦੋਸਤ ਦੀ ਉਡੀਕ ਕਰ ਰਹੀ ਸੀ। ਇਸ ਦੌਰਾਨ ਪਲੇਟਫਾਰਮ ਨੰਬਰ-2 ’ਤੇ ਖੜ੍ਹੇ ਨੌਜਵਾਨ ਨੇ ਪੀੜਤਾ ਨੂੰ ਦੇਖ ਕੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਮੁਲਜ਼ਮ ਘਟਨਾ ਵਾਲੇ ਦਿਨ ਨੰਗਲੀ ਮੈਟਰੋ ਸਟੇਸ਼ਨ ’ਤੇ ਉਤਰਿਆ ਸੀ।