ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਇਕ ਨੌਜਵਾਨ ਨੂੰ ਡਿਊਟੀ ਦੇ ਰਹੇ ਸਿਪਾਹੀ ਨਾਲ ਉਲਝਣ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਜਗਪਾਲ ਸਿੰਘ ਨੇ ਦੱਸਿਆ ਹੈ ਕਿ ਸੀਨੀਅਰ ਸਿਪਾਹੀ ਕਸ਼ਿਸ਼ ਕੁਮਾਰ ਥਾਣਾ ਡਿਵੀਜ਼ਨ ਨੰਬਰ ਸੱਤ ਵਿੱਚ ਜਨਰਲ ਡਿਊਟੀ ਕਰਦਾ ਹੈ। ਉਹ ਪੁਲੀਸ ਪਾਰਟੀ ਨਾਲ ਬੀਸੀਐਮ ਪਾਰਕ ਕੋਲ ਨਾਕਾਬੰਦੀ ਦੌਰਾਨ ਮੌਜੂਦ ਸੀ ਤਾਂ ਉਸ ਨੇ ਮੋਟਰਸਾਈਕਲ ਸਵਾਰ ਰੌਜਰ ਡੇਵਿਡ ਨੂੰ ਰੁਕਣ ਦਾ ਇਸ਼ਾਰਾ ਕੀਤਾ। ਨੌਜਵਾਨ ਨੇ ਮੋਟਰਸਾਈਕਲ ਪੁਲੀਸ ਮੁਲਾਜ਼ਮ ਉੱਪਰ ਚੜ੍ਹਾ ਦਿੱਤਾ ਤੇ ਉਸ ਨਾਲ ਬਹਿਸਬਾਜ਼ੀ ਕਰਨ ਲੱਗ ਪਿਆ। ਇਸ ਦੌਰਾਨ ਉਸ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ ਤਾਂ ਪੁਲੀਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਮੁਲਜ਼ਮ ਤੋਂ ਹੋਰ ਪੜਤਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
ਡਿਊਟੀ ’ਤੇ ਤਾਇਨਾਤ ਸਿਪਾਹੀ ਨਾਲ ਉਲਝਣ ਵਾਲਾ ਗ੍ਰਿਫ਼ਤਾਰ
ਮੈਡਰਿਡ: ਸਪੇਨ ਦੇ ਨੌਜਵਾਨ ਖਿਡਾਰੀ ਕਾਰਲੋਸ ਅਲਕਾਰੇਜ਼ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਜਰਮਨੀ ਦੇ ਅਲੈਗਜ਼ੈਂਡਰ ਜ਼ੈਰੇਵ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਮੈਡਰਿਡ ਓਪਨ ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤ ਲਿਆ। ਉਸ ਨੇ ਕੁਆਰਟਰ ਫਾਈਨਲ ਵਿੱਚ ਰਾਫੇਲ ਨਡਾਲ ਅਤੇ ਸੈਮੀਫਾਈਨਲ ਵਿੱਚ ਦੁਨੀਆਂ ਦੇ ਅੱਵਲ ਨੰਬਰ ਖਿਡਾਰੀ ਨੋਵਾਕ ਜੋਕੋਵਿਚ ਨੂੰ ਹਰਾਇਆ ਸੀ। ਅਲਕਾਰੇਜ਼ ਨੇ ਫਾਈਨਲ ਵਿੱਚ ਜ਼ੈਰੇਵ ਨੂੰ 6-3, 6-1 ਨਾਲ ਸ਼ਿਕਸਤ ਦਿੱਤੀ। ਅਲਕਾਰੇਜ਼ ਦਾ ਇਹ ਇਸ ਸਾਲ ਦਾ ਚੌਥਾ ਖ਼ਿਤਾਬ ਹੈ। ਉੁਹ ਮਾਸਟਰਜ਼ 1000 ਖ਼ਿਤਾਬ ਜਿੱਤਣ ਵਾਲਾ ਦੂਜਾ ਨੌਜਵਾਨ ਖਿਡਾਰੀ ਬਣ ਗਿਆ ਹੈ। -ਏਪੀ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd