ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਜੂਨ
ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਅੱਜ ਪਤਨੀ ’ਤੇ ਹਮਲਾ ਕਰਨ ਵਾਲੇ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਸ਼ਿਮਲਾਪੁਰੀ ਵਾਸੀ ਅਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਸੁਖਦੇਵ ਨਗਰ ਲੋਹਾਰਾ ਰੋਡ ਵਾਸੀ ਅਨਿਲ ਕੁਮਾਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਭੈਣ ਮਨਵੀਰ ਕੌਰ ਦਾ ਵਿਆਹ ਅਮਨਪ੍ਰੀਤ ਸਿੰਘ ਨਾਲ ਹੋਇਆ ਸੀ। ਘਰੇਲੂ ਝਗੜੇ ਕਾਰਨ ਪਿਛਲੇ ਸਾਲ ਤੋਂ ਮਨਵੀਰ ਆਪਣੇ ਪੇਕੇ ਘਰ ਰਹਿ ਰਹੀ ਸੀ। ਪਿਛਲੇ ਦਿਨੀਂ ਸਵੇਰੇ ਜਦੋਂ ਉਹ ਗੁਰਦੁਆਰੇ ਮੱਥਾ ਟੇਕਣ ਜਾ ਰਹੀ ਸੀ ਤਾਂ ਅਮਨਪ੍ਰੀਤ ਸਿੰਘ ਨੇ ਉਸ ਨੂੰ ਰਸਤੇ ਵਿੱਚ ਰੋਕ ਕੇ ਗਾਲੀ ਗਲੋਚ ਕਰਦਿਆਂ ਕੁੱਟਮਾਰ ਕੀਤੀ ਅਤੇ ਦਾਤਰ ਨਾਲ ਉਸ ’ਤੇ ਕਈ ਵਾਰ ਕੀਤੇ। ਇਸ ਮਗਰੋਂ ਉਸ ਨੂੰ ਡੀਐੱਮਸੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਕਾਬੂ ਕਰ ਲਿਆ ਗਿਆ ਹੈ।