ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਕਤੂਬਰ
ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਕੇਂਦਰੀ ਜੇਲ੍ਹ ਦੀ ਕੰਧ ਉਪਰ ਦੀ ਤੰਬਾਕੂ ਸੁੱਟਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਉਸਦਾ ਦੂਜਾ ਸਾਥੀ ਫ਼ਰਾਰ ਹੋ ਗਿਆ ਹੈ। ਜਾਂਚ ਅਧਿਕਾਰੀ ਕਰਨੈਲ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਟਹਿਲ ਸਿੰਘ ਮੁਤਾਬਕ ਗੁਰੂ ਤੇਗ ਬਹਾਦਰ ਨਗਰ ਖੰਨਾ ਵਾਸੀ ਮਨਪ੍ਰੀਤ ਸਿੰਘ ਅਤੇ ਉਸ ਦਾ ਸਾਥੀ ਅਰਸ਼ਦੀਪ ਸਿੰਘ ਜੇਲ੍ਹ ਦੀ ਪਿਛਲੀ ਕੰਧ ਤੋਂ ਤਮਾਕੂ ਦੀਆਂ ਪੁੜੀਆਂ ਦਾ ਇੱਕ ਪੈਕੇਟ ਬਣਾ ਕੇ ਜੇਲ੍ਹ ਅੰਦਰ ਸੁੱਟ ਰਹੇ ਸਨ ਤਾਂ ਉੱਥੇ ਰਹਿ ਰਹੇ ਜੇਲ੍ਹ ਸਟਾਫ ਮੈਬਰਾਂ ਅਤੇ ਬਸਤੀ ਦੇ ਲੋਕਾਂ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਭੱਜ ਗਏ। ਇਸ ਦੌਰਾਨ ਲੋਕਾਂ ਨੇ ਪਿੱਛਾ ਕਰਕੇ ਮਨਪ੍ਰੀਤ ਸਿੰਘ ਨੂੰ ਪਕੜ ਲਿਆ। ਮਨਪ੍ਰੀਤ ਸਿੰਘ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਉਸਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਇਹ ਤੰਬਾਕੂ ਦੀਆਂ 36 ਪੁੜੀਆਂ ਉਨ੍ਹਾਂ ਖੰਨਾ ਵਾਸੀ ਗੋਲਡੀ ਲਈ ਅੰਦਰ ਸੁੱਟਣਾ ਸੀ। ਪੁਲੀਸ ਵੱਲੋਂ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।