ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੇ ਪਿੰਡ ਹਿਮਾਂਯੂਪੁਰ ਵਾਸੀ ਰਾਜਵੀਰ ਸਿੰਘ ਨੂੰ ਜਾਅਲੀ ਦਸਤਾਵੇਜ਼ ਦੇ ਆਧਾਰ ’ਤੇ ਜ਼ਮਾਨਤ ਕਰਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦਵਿੰਦਰ ਸਿੰਘ ਦੇ ਰੀਡਰ ਯਾਦਵਿੰਦਰ ਸਿੰਘ ਵੱਲੋਂ ਦਿੱਤੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਰਾਜਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਖਪਾਲ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਉਸ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ