ਲੁਧਿਆਣਾ: ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਟੀਮ ਨੇ ਪਿੰਡ ਭੱਟੀਆਂ ਕਾਲੋਨੀ ਨੇੜੇ ਗਸ਼ਤ ਦੌਰਾਨ ਜਤਿੰਦਰ ਸਿੰਘ ਵਾਸੀ ਹਜ਼ੂਰੀ ਬਾਗ ਕਲੋਨੀ ਭੱਟੀਆਂ ਨੂੰ ਆਪਣੀ ਸਰਕਾਰੀ ਲਾਟਰੀ ਦੀ ਦੁਕਾਨ ਵਿੱਚ ਦੜਾ ਸੱਟਾ ਲਗਾਉਂਦਿਆਂ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ 1410 ਰੁਪਏ, ਰਜਿਸਟਰ ਬਰਾਮਦ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ