ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਸਤੰਬਰ
ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅਗਰ ਨਗਰ ਵਾਸੀ ਸ਼ਿਸਨ ਕੁਮਾਰ ਨੇ ਦੱਸਿਆ ਹੈ ਕਿ ਉਹ ਆਪਣੀ ਲੜਕੀ ਨਾਲ ਦੁਪਹਿਰ ਸਮੇਂ ਅਗਰ ਨਗਰ ਮਾਰਕੀਟ ਵੱਲ ਜਾ ਰਹੀ ਸੀ ਤਾਂ ਮੁਕੇਸ਼ ਕੁਮਾਰ ਵਾਸੀ ਸੀਤਾ ਨਗਰ ਜਵਾਲਾ ਸਿੰਘ ਰੋਡ ਨੇ ਉਸਦੀ ਲੜਕੀ ਦਾ ਹੱਥ ਫੜ ਕੇ ਉਸ ਨਾਲ ਛੇੜਛਾੜ ਕੀਤੀ। ਰੌਲਾ ਪਾਉਣ ’ਤੇ ਲੋਕ ਇਕੱਠੇ ਹੋਣੇ ਸ਼ੁਰੂ ਹੋਏ ਤਾਂ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਹੈ ਕਿ ਤਫਤੀਸ਼ ਦੌਰਾਨ ਮੁਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।