ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੇ ਢੰਡਾਰੀ ਖੁਰਦ ਵਾਸੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਗੁਆਂਢ ਵਿੱਚ ਰਹਿੰਦੀ ਇਕ 15 ਸਾਲਾ ਲੜਕੀ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ ਹੈ। ਲੜਕੀ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਸ ਦੀ ਲੜਕੀ ਨੂੰ ਗੁਆਂਢ ਵਿੱਚ ਰਹਿੰਦਾ ਮਿੰਟੂ ਪਾਲ ਬਾਂਹ ਤੋਂ ਫੜ ਕੇ ਆਪਣੇ ਕਮਰੇ ਵਿੱਚ ਲੈ ਗਿਆ। ਜਿਥੇ ਉਸ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਾਂਚ ਅਧਿਕਾਰੀ ਰਣਬੀਰ ਸਿੰਘ ਨੇ ਦੱਸਿਆ ਹੈ ਕਿ ਕੇਸ ਦਰਜ ਕਰਨ ਉਪਰੰਤ ਕੀਤੀ ਤਫਤੀਸ਼ ਦੌਰਾਨ ਮਿੰਟੂ ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।