ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਵੱਲੋਂ ਇੱਕ ਜਣੇ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਹੈ ਕਿ ਗਲੀ ਨੰਬਰ-2 ਮੁਹੱਲਾ ਮਨੋਹਰ ਨਗਰ ਵਾਸੀ ਹਰਮਨਜੀਤ ਸਿੰਘ ਨੇ ਹਰ ਰੋਜ਼ ਦੀ ਤਰ੍ਹਾਂ ਆਪਣਾ ਮੋਟਰਸਾਈਕਲ ਸਪਲੈਂਡਰ ਵਕੀਲਾਂ ਵਾਲੀ ਪਾਰਕਿੰਗ ਵਿੱਚ ਲੌਕ ਲਗਾ ਕੇ ਖੜ੍ਹਾ ਕੀਤਾ ਸੀ। ਉਸ ਨੇ ਜਦੋਂ ਸ਼ਾਮ 5 ਵਜੇ ਆ ਕੇ ਵੇਖਿਆਂ ਤਾਂ ਮੋਟਰਸਾਈਕਲ ਉਥੇ ਨਹੀਂ ਸੀ। ਭਾਲ ਕਰਨ ’ਤੇ ਪਤਾ ਲੱਗਾ ਕਿ ਇਹ ਮੋਟਰਸਾਈਕਲ ਸਤਨਾਮ ਸਿੰਘ ਵਾਸੀ ਪਿੰਡ ਝੋਰੜਾਂ ਥਾਣਾ ਹਠੂਰ ਤਹਿਸੀਲ ਰਾਏਕੋਟ ਨੇ ਚੋਰੀ ਕੀਤਾ ਹੈ। ਪੁਲੀਸ ਵੱਲੋਂ ਦੌਰਾਨੇ ਤਫ਼ਤੀਸ਼ ਉਸ ਨੂੰ ਗ੍ਰਿਫ਼ਤਾਰ ਕਰ ਕੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ