ਲੁਧਿਆਣਾ: ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ’ਤੇ ਗੁਆਂਢ ਵਿੱਚ ਰਹਿੰਦੀ ਲੜਕੀ ਨੂੰ ਵਰਗਲਾ ਕੇ ਕਿਧਰੇ ਲਿਜਾਣ ਦਾ ਦੋਸ਼ ਹੈ। ਇਸ ਸਬੰਧੀ ਪਿੰਡ ਸੁਨੇਤ ਵਾਸੀ ਸਲੀਮ ਖਾਨ ਨੇ ਦੱਸਿਆ ਕਿ ਉਸਦੀ ਲੜਕੀ (13 ਸਾਲ) ਸਵੇਰੇ ਬਿਨਾਂ ਦੱਸੇ ਘਰੋਂ ਕਿਧਰੇ ਚਲੀ ਗਈ। ਭਾਲ ਕਰਨ ’ਤੇ ਪਤਾ ਲੱਗਾ ਹੈ ਕਿ ਗੁਆਂਢ ਵਿੱਚ ਰਹਿੰਦਾ ਮਹੇਸ਼ ਕੁਮਾਰ ਵਿਆਹ ਕਰਵਾਉਣ ਦੀ ਨੀਅਤ ਨਾਲ ਉਸ ਨੂੰ ਵਰਗਲਾ ਕੇ ਕਿਧਰੇ ਲੈ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ