22 ਪੇਟੀਆਂ ਸ਼ਰਾਬ ਸਣੇ ਗ੍ਰਿਫ਼ਤਾਰ
ਸਥਾਨਕ ਪੁਲੀਸ ਨੇ 22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਕਰਨ ਸਿੰਘ ਛਾਂਗਾ ਵਾਸੀ ਕੂੰਮਕਲਾਂ ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਤੇ ਸਹਾਇਕ ਥਾਣੇਦਾਰ...
Advertisement
ਸਥਾਨਕ ਪੁਲੀਸ ਨੇ 22 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਕਰਨ ਸਿੰਘ ਛਾਂਗਾ ਵਾਸੀ ਕੂੰਮਕਲਾਂ ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਤੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਤਲਾਸ਼ੀ ਮੁਹਿੰਮ ਦੌਰਾਨ ਕਾਰ ਚਾਲਕ ਜਸਕਰਨ ਸਿੰਘ ਨੂੰ ਰੋਕ ਕੇ ਪੁੱਛ ਪੜਤਾਲ ਕੀਤੀ। ਤਲਾਸ਼ੀ ਦੌਰਾਨ ਕਾਰ ’ਚੋਂ 22 ਪੇਟੀਆਂ ਸ਼ਰਾਬ ਬਰਾਮਦ ਹੋਈ। ਜਸਕਰਨ ਸਿੰਘ ਕੋਈ ਲਾਇਸੈਂਸ/ਪਰਮਿਟ ਪੇਸ਼ ਨਹੀਂ ਕਰ ਸਕਿਆ, ਜਿਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
Advertisement
Advertisement
