5 ਪੇਟੀਆਂ ਸ਼ਰਾਬ ਸਣੇ ਕਾਬੂ
ਪੱਤਰ ਪ੍ਰੇਰਕ ਮਾਛੀਵਾੜਾ, 11 ਜੂਨ ਇਥੋਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 5 ਪੇਟੀਆਂ ਸ਼ਰਾਬ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਵਾਸੀ ਭਮਾ ਕਲਾਂ ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
Advertisement
ਪੱਤਰ ਪ੍ਰੇਰਕ
ਮਾਛੀਵਾੜਾ, 11 ਜੂਨ
Advertisement
ਇਥੋਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 5 ਪੇਟੀਆਂ ਸ਼ਰਾਬ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਵਾਸੀ ਭਮਾ ਕਲਾਂ ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪਵਨਜੀਤ ਸਿੰਘ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਜਤਿੰਦਰ ਸਿੰਘ ਪਿੰਡ ਗੁਰੂਗੜ੍ਹ ਨੇੜੇ ਸ਼ਰਾਬ ਵੇਚ ਰਿਹਾ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕਰ ਕੇ ਜਤਿੰਦਰ ਸਿੰਘ ਨੂੰ ਪੰਜਾਬ ਵਿੱਚ ਨਾ ਵਿਕਣ ਯੋਗ ਸ਼ਰਾਬ ਦੀਆਂ 5 ਪੇਟੀਆਂ ਸਣੇ ਕਾਬੂ ਕੀਤਾ। ਪੁਲੀਸ ਨੇ ਜਤਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
×