ਨਸ਼ੇ ਦੀਆਂ ਗੋਲੀਆਂ ਸਣੇ ਕਾਬੂ
ਸਦਰ ਪੁਲੀਸ ਨੇ ਪਿੰਡ ਫਤਿਹ ਮਾਜਰੀ ਦੀ ਅਨਾਜ ਮੰਡੀ ਵਿੱਚੋਂ ਇੱਕ ਨੌਜਵਾਨ ਨੂੰ ਨਸ਼ੇ ਦੀਆਂ 800 ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਗਾਜੀਪੁਰ ਵਜੋਂ ਹੋਈ ਹੈ। ਸਦਰ...
Advertisement
ਸਦਰ ਪੁਲੀਸ ਨੇ ਪਿੰਡ ਫਤਿਹ ਮਾਜਰੀ ਦੀ ਅਨਾਜ ਮੰਡੀ ਵਿੱਚੋਂ ਇੱਕ ਨੌਜਵਾਨ ਨੂੰ ਨਸ਼ੇ ਦੀਆਂ 800 ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਗਾਜੀਪੁਰ ਵਜੋਂ ਹੋਈ ਹੈ। ਸਦਰ ਪੁਲੀਸ ਅਨੁਸਾਰ ਏਐੱਸਆਈ ਸਰਬਜੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਪਿੰਡ ਫਤਿਹ ਮਾਜਰੀ ਵਿੱਚ ਗਸ਼ਤ ਦੌਰਾਨ ਮੁਲਜ਼ਮ ਦੇ ਪਿੰਡ ਦੀ ਅਨਾਜ ਮੰਡੀ ਵਿੱਚ ਬੈਠ ਕੇ ਨਸ਼ੀਲੀਆਂ ਗੋਲੀਆਂ ਵੇਚਣ ਬਾਰੇ ਮਿਲੀ ਸੂਚਨਾ ’ਤੇ ਪੁਲੀਸ ਪਾਰਟੀ ਸਮੇਤ ਛਾਪਾ ਮਾਰਿਆ ਅਤੇ 800 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
Advertisement
Advertisement
×